ਇਸਲਾਮਾਬਾਦ-ਪਾਕਿਸਤਾਨ ਨੇ ਕੋਵਿਡ-19 ਵੈਕਸੀਨ ਦੀਆਂ ਬੂਸਟਰ ਖੁਰਾਕਾਂ ਨੂੰ ਸਿਹਤ ਵਰਕਰਾਂ, 50 ਸਾਲ ਤੋਂ ਵੱਧ ਉਮਰ ਦੇ ਲੋਕਾਂ, ਜਿਨ੍ਹਾਂ ਲੋਕਾਂ ਦੀ ਇਮਿਊਨਿਟੀ ਕਮਜ਼ੋਰ ਹੈ, ਉਨ੍ਹਾਂ ਲਈ ਮਨਜ਼ੂਰੀ ਦਿੱਤੀ ਗਈ ਹੈ। ਨੈਸ਼ਨਲ ਕਮਾਂਡ ਐਂਡ ਆਪ੍ਰੇਸ਼ਨ ਸੈਂਟਰ (ਐੱਨਸੀਓਸੀ.) ਨੇ ਇੱਕ ਬਿਆਨ ਵਿੱਚ ਕਿਹਾ ਕਿ ਟੀਕੇ ਦੀ ਆਖਰੀ ਖੁਰਾਕ ਤੋਂ ਬਾਅਦ ਛੇ ਮਹੀਨਿਆਂ ਲਈ ਇਹ ਟੀਕੇ ਮੁਫਤ ਹੋਣਗੇ।
ਦੁਨੀਆ ਭਰ ’ਚ ਕੋਰੋਨਾ ਮਹਾਮਾਰੀ ਦਾ ਸੰਕਟ ਅਜੇ ਖਤਮ ਨਹੀਂ ਹੋਇਆ ਸੀ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕਰੋਨ ਨੇ ਵਿਸ਼ਵ ਪੱਧਰ ’ਤੇ ਦਸਤਕ ਦੇ ਦਿੱਤੀ ਹੈ। ਐੱਨਸੀਓਸੀ ਫੋਰਮ ਨੇ ਜ਼ੋਰ ਦੇ ਕੇ ਕਿਹਾ ਕਿ ਟੀਕਾਕਰਨ ਹੀ ਇਸ ਤੋਂ ਬਚਾਅ ਹੈ, ਜਿਸ ਤੋਂ ਬਾਅਦ ਐੱਨ.ਸੀ.ਓ.ਸੀ ਨੇ ‘ਲਾਜ਼ਮੀ ਟੀਕਾਕਰਨ ਪ੍ਰਣਾਲੀ’ ਨੂੰ 1 ਦਸੰਬਰ ਯਾਨੀ ਅੱਜ ਤੋਂ ਲਾਗੂ ਕਰਨ ਲਈ ਸਖਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ ਅਤੇ ਇਸ ਦੇ ਕੰਮਕਾਜ ਸਬੰਧੀ ਸੂਬਿਆਂ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਜ਼ੀਰੋ-ਟੌਲਰੈਂਸ ਨੀਤੀ ਅਪਣਾਉਣ ਲਈ ਜਾਰੀ ਕੀਤਾ ਗਿਆ ਹੈ।
ਪਾਕਿ ’ਚ ਸਿਹਤ ਕਰਮਚਾਰੀਆਂ ਲਈ ਵੈਕਸੀਨ ਦੀ ਬੂਸਟਰ ਡੋਜ਼ ਨੂੰ ਪ੍ਰਵਾਨਗੀ

Comment here