ਅਪਰਾਧਖਬਰਾਂਚਲੰਤ ਮਾਮਲੇ

ਪਾਕਿ ‘ਚ ਹਮਲਾਵਰਾਂ ਵਲੋਂ ਪੁਲਿਸ ਵੈਨ ‘ਤੇ ਹਮਲਾ, ਦੋ ਦੀ ਮੌਤ

ਪੇਸ਼ਾਵਰ-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅੱਤਵਾਦੀਆਂ ਦੇ ਗੰਭੀਰ ਹਮਲੇ ਦੀ ਮਾਰ ਹੇਠ ਹਨ। ਕੇਪੀਕੇ ‘ਚ ਸੋਮਵਾਰ ਨੂੰ ਕੁਝ ਅਣਪਛਾਤੇ ਅੱਤਵਾਦੀਆਂ ਨੇ ਪੁਲਸ ਦੀ ਮੋਬਾਈਲ ਵੈਨ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਘੱਟੋ-ਘੱਟ ਦੋ ਪੁਲਸ ਕਰਮਚਾਰੀ ਮਾਰੇ ਗਏ ਅਤੇ ਤਿੰਨ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਕੇਪੀਕੇ ਦੇ ਲੱਕੀ ਮਰਵਾਤ ਜ਼ਿਲ੍ਹੇ ਵਿੱਚ ਵਾਪਰੀ ਜਦੋਂ ਹਮਲਾਵਰਾਂ ਨੇ ਇੱਕ ਪੁਲਿਸ ਵੈਨ ‘ਤੇ ਹਮਲਾ ਕਰ ਦਿੱਤਾ। ਪੁਲਸ ਨੇ ਕਿਹਾ, “ਸੋਮਵਾਰ ਨੂੰ, ਕੁਝ ਅਣਪਛਾਤੇ ਅੱਤਵਾਦੀਆਂ ਨੇ ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਪੁਲਸ ਮੋਬਾਈਲ ਵੈਨ ‘ਤੇ ਹਮਲਾ ਕੀਤਾ, ਜਿਸ ਵਿੱਚ ਦੋ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ।” ਹਮਲਾਵਰਾਂ ਨੇ ਪੁਲਸ ਦੀ ਗੱਡੀ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਪੁਲਸ ਪਾਰਟੀ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਪੁਲਸ ਨੇ ਫਰਾਰ ਹਮਲਾਵਰਾਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਹੈ।

Comment here