ਅਜਬ ਗਜਬਅਪਰਾਧਸਿਆਸਤ

ਪਾਕਿ ’ਚ ਹਿੰਦੂ ਔਰਤ ਦਾ ਸਿਰ ਵੱਢ ਕੇ ਖੇਤਾਂ ’ਚ ਸੁੱਟਿਆ

ਸਿੰਧ-ਇੱਥੇ 40 ਸਾਲਾ ਹਿੰਦੂ ਵਿਧਵਾ ਔਰਤ ਦਾ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਉਸ ਦੀ ਚਮੜੀ ਵੀ ਛਿੱਲ ਦਿੱਤੀ ਗਈ ਸੀ। ਔਰਤ ਦੀ ਪਛਾਣ ਹਿੰਦੂ ਘੱਟ ਗਿਣਤੀ ਭਾਈਚਾਰੇ ਦੀ ਦਯਾ ਭੀਲ ਵਜੋਂ ਹੋਈ ਹੈ। ਪੁਲਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਸਿੰਝੋਰੋ ਅਤੇ ਸ਼ਾਹਪੁਰਚੱਕਰ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਹਿੰਦੂ ਔਰਤ ਦੇ ਕਤਲ ਤੋਂ ਬਾਅਦ ਪਾਕਿਸਤਾਨ ਦੀ ਹਿੰਦੂ ਸੰਸਦ ਮੈਂਬਰ ਕ੍ਰਿਸ਼ਨਾ ਕੁਮਾਰੀ ਮੌਕੇ ’ਤੇ ਪਹੁੰਚੀ। ਕ੍ਰਿਸ਼ਨਾ ਕੁਮਾਰੀ ਨੇ ਮੌਕੇ ’ਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮਦਦ ਦਾ ਭਰੋਸਾ ਦਿੱਤਾ। ਘਟਨਾ ਦਾ ਖੁਲਾਸਾ ਹੋਣ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ। ਕ੍ਰਿਸ਼ਨਾ ਕੁਮਾਰੀ ਨੇ ਟਵੀਟ ਕੀਤਾ, ‘40 ਸਾਲਾ ਦਯਾ ਭੀਲ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਬਹੁਤ ਬੁਰੀ ਹਾਲਤ ਵਿੱਚ ਲਾਸ਼ ਬਰਾਮਦ ਹੋਈ ਹੈ। ਉਸ ਦਾ ਸਿਰ ਧੜ ਤੋਂ ਵੱਖ ਕਰ ਦਿੱਤਾ ਗਿਆ। ਸਰੀਰ ਤੋਂ ਚਮੜੀ ਤੱਕ ਛਿੱਲ ਦਿੱਤੀ ਗਈ।’

Comment here