ਅਪਰਾਧਖਬਰਾਂਚਲੰਤ ਮਾਮਲੇ

ਪਾਕਿ ’ਚ 3 ਅੱਤਵਾਦੀ ਕਮਾਂਡਰਾਂ ਸਮੇਤ 13 ਅੱਤਵਾਦੀਆਂ ਗ੍ਰਿਫਤਾਰ

ਇਸਲਾਮਾਬਾਦ-ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਪਾਕਿਸਤਾਨ ਦੇ ਪੂਰਬੀ ਪੰਜਾਬ ਸੂਬੇ ਵਿਚ ਪੁਲਸ ਦੇ ਅੱਤਵਾਦ ਰੋਕੂ ਵਿਭਾਗ (ਸੀ.ਟੀ.ਡੀ.) ਨੇ ਵੱਖ-ਵੱਖ ਖੁਫੀਆ ਕਾਰਵਾਈਆਂ ਦੌਰਾਨ ਚੋਟੀ ਦੇ 3 ਅੱਤਵਾਦੀ ਕਮਾਂਡਰਾਂ ਸਮੇਤ 13 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੀ. ਟੀ. ਡੀ. ਨੇ ਇਕ ਬਿਆਨ ’ਚ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ’ਚ ਪਾਬੰਦੀਸ਼ੁਦਾ ਸੰਗਠਨ ਇਸਲਾਮਿਕ ਸਟੇਟ ਦੇ 3 ਹਾਈ-ਪ੍ਰੋਫਾਈਲ ਅੱਤਵਾਦੀ ਕਮਾਂਡਰ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਆਪ੍ਰੇਸ਼ਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ ਚਲਾਇਆ ਗਿਆ। ਵਿਭਾਗ ਨੇ ਕਿਹਾ ਕਿ ਅੱਤਵਾਦੀ ਸੂਬੇ ’ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਸੀ. ਟੀ. ਡੀ. ਨੇ ਬਿਆਨ ਵਿੱਚ ਦੱਸਿਆ ਹੈ ਕਿ ਜਵਾਨਾਂ ਨੇ ਆਪ੍ਰੇਸ਼ਨ ਦੌਰਾਨ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਵਿਸਫੋਟਕ ਯੰਤਰ, ਡੈਟੋਨੇਟਰ ਅਤੇ ਧਮਾਕਾਖੇਜ਼ ਸਮੱਗਰੀ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੁਲਸ ਦੀ ਸਮੇਂ ਸਿਰ ਕਾਰਵਾਈ ਨੇ ਸੂਬੇ ਨੂੰ ਵੱਡੀ ਤਬਾਹੀ ਤੋਂ ਬਚਾਅ ਲਿਆ ਹੈ।

Comment here