ਖਬਰਾਂਚਲੰਤ ਮਾਮਲੇਦੁਨੀਆ

ਪਾਕਿ ‘ਚ 333 ਰੁਪਏ ਲਿਟਰ ਹੋਇਆ ਪੈਟਰੋਲ

ਇਸਲਾਮਾਬਾਦ-ਪਾਕਿਸਤਾਨ ਸਥਿਤ ਡਾਨ ਅਖ਼ਬਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦੇਸ਼ ਦੀ ਜਨਤਾ ‘ਤੇ ਇਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਦਰਅਸਲ ਪਾਕਿਸਤਾਨ ਦੀ ਕਾਰਜਕਾਰੀ ਸਰਕਾਰ ਨੇ ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿਚ 26.02 ਪ੍ਰਤੀ ਲੀਟਰ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿਚ 17.34 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ। ਰੇਟ ਵਧਣ ਨਾਲ ਪੈਟਰੋਲ ਦੀ ਕੀਮਤ 333.38 ਰੁਪਏ ਪ੍ਰਤੀ ਲੀਟਰ ਅਤੇ ਹਾਈ ਸਪੀਡ ਡੀਜ਼ਲ ਦੀ ਕੀਮਤ 329.18 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਡਾਨ ਦੀ ਰਿਪੋਰਟ ਦੇ ਅਨੁਸਾਰ, ਮਿੱਟੀ ਦੇ ਤੇਲ ਜਾਂ ਹਲਕੇ ਡੀਜ਼ਲ ਤੇਲ ਦੀਆਂ ਕੀਮਤਾਂ ਦੇ ਸਬੰਧ ਵਿੱਚ ਕੀਮਤ ਵਿੱਚ ਕੋਈ ਸੋਧ ਨਹੀਂ ਕੀਤੀ ਗਈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਵਿੱਤ ਮੰਤਰਾਲਾ ਨੇ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਹ ਕੀਮਤਾਂ 15-16 ਸਤੰਬਰ ਦੀ ਅੱਧੀ ਰਾਤ ਤੋਂ ਬਾਅਦ ਲਾਗੂ ਹੋ ਗਈਆਂ ਹਨ। ਪਾਕਿਸਤਾਨ ਦੇ ਵਿੱਤ ਮੰਤਰਾਲਾ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਕਾਰਨ ਇਹ ਫੈਸਲਾ ਲਿਆ ਗਿਆ ਹੈ।

Comment here