ਅਪਰਾਧਸਿਆਸਤਖਬਰਾਂ

ਪਾਕਿ ‘ਚ 45 ਮਹਿਲਾ ਅਧਿਆਪਕਾਂ ਨਾਲ ਜਬਰ-ਜ਼ਨਾਹ

ਕਰਾਚੀ-ਪਾਕਿਸਤਾਨ ਵਿਚ ਜਬਰ-ਜ਼ਨਾਹ ਦੇ ਮਾਮਲੇ ਵੱਧ ਰਹੇ ਹਨ। ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਚ ਇਕ ਸਕੂਲ ਦੇ ਪ੍ਰਿੰਸੀਪਲ ਨੇ 45 ਤੋਂ ਵੱਧ ਮਹਿਲਾ ਅਧਿਆਪਕਾਂ ਨਾਲ ਜਬਰ-ਜ਼ਨਾਹ ਕੀਤਾ ਅਤੇ ਅਸ਼ਲੀਲ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਕਰਦਾ ਰਿਹਾ। ਪੁਲਸ ਨੇ ਪ੍ਰਿੰਸੀਪਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਪ੍ਰਿੰਸੀਪਲ ਦੇ ਮੋਬਾਈਲ ਤੋਂ ਕਈ ਔਰਤਾਂ ਦੀਆਂ ਵੀਡੀਓ ਅਤੇ ਤਸਵੀਰਾਂ ਵੀ ਬਰਾਮਦ ਹੋਈਆਂ ਹਨ। ਦੋਸ਼ੀ ਅਧਿਆਪਕ ਦੀ ਪਛਾਣ ਇਰਫਾਨ ਗਫੂਰ ਮੈਮਨ ਵਜੋਂ ਹੋਈ ਹੈ। ਪਿਛਲੇ ਕੁਝ ਦਿਨਾਂ ਤੋਂ ਇੰਟਰਨੈੱਟ ’ਤੇ ਕੁਝ ਔਰਤਾਂ ਦੀਆਂ ਇਤਰਾਜ਼ਯੋਗ ਤਸਵੀਰਾਂ ਵਾਇਰਲ ਹੋ ਰਹੀਆਂ ਸਨ। ਇਸ ਸਬੰਧੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਵਾਇਰਲ ਤਸਵੀਰਾਂ ਦੇ ਨਾਲ ਹੀ ਇੱਕ ਸਕੂਲ ਦੇ ਪ੍ਰਿੰਸੀਪਲ ਅਤੇ ਇੱਕ ਮਹਿਲਾ ਅਧਿਆਪਕ ਦਾ ਇਕ ਅਸ਼ਲੀਲ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਦੋਂ ਪੁਲਸ ਨੇ ਵੀਡੀਓ ਦੇ ਆਧਾਰ ’ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਹ ਕਰਾਚੀ ਦੇ ਇਕ ਸਕੂਲ ਦਾ ਮਾਮਲਾ ਹੈ। ਸਖਤੀ ਨਾਲ ਪੁੱਛਗਿੱਛ ਕੀਤੇ ਜਾਣ ’ਤੇ ਪ੍ਰਿੰਸੀਪਲ ਨੇ ਸਾਰੇ ਰਾਜ਼ ਖੋਲ ਦਿੱਤੇ। ਜਾਂਚ ’ਚ ਪੁਲਸ ਨੂੰ ਸਕੂਲ ਦੇ ਪ੍ਰਿੰਸੀਪਲ ’ਤੇ ਸ਼ੱਕ ਹੋਇਆ।

Comment here