ਅਪਰਾਧਸਿਆਸਤਖਬਰਾਂ

ਪਾਕਿ ਡਰੋਨ ਨੂੰ ਬੀ.ਐੱਸ.ਐੱਫ. ਜਵਾਨਾਂ ਨੇ ਫਿਰ ਕੀਤਾ ਨਾਕਾਮ

ਤਰਨਤਾਰਨ-ਪਾਕਿਸਤਾਨ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਲਈ ਰੋਜ਼ਾਨਾ ਨਵੇਂ-ਨਵੇਂ ਤਰੀਕੇ ਅਪਣਾਏ ਜਾ ਰਹੇ ਹਨ। ਕੁਝ ਦਿਨ ਪਹਿਲਾਂ ਭਾਰਤੀ ਖੇਤਰ ਅੰਦਰ 5 ਪਲਾਸਟਿਕ ਦੀਆਂ ਬੋਤਲਾਂ ਨੂੰ ਸੁੱਟਿਆ ਗਿਆ। ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕਾਲੀਆ ਵਿਚ ਦੇਰ ਰਾਤ ਬੁਰਜੀ ਨੰਬਰ146/16 ਨੇੜੇ ਡਰੋਨ ਦੀ ਹਰਕਤ ਵਿਖਾਈ ਦਿੱਤੀ। ਇਸ ਦੌਰਾਨ ਚੌਕਸ ਬੀ. ਐੱਸ. ਐੱਫ. ਦੀ 101 ਬਟਾਲੀਅਨ ਖੇਮਕਰਨ ਨੇ ਡਰੋਨ ‘ਤੇ 7 ਰਾਊਂਡ ਫਾਇਰ ਕੀਤੇ। ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਲਾਕੇ ਵਿਚ ਸਰਚ ਮੁਹਿੰਮ ਸ਼ੁਰੂ ਕੀਤੀ। ਦੱਸਣਯੋਗ ਹੈ ਕਿ ਹਫਤੇ ਵਿਚ ਦੂਜੀ ਵਾਰ ਪਾਕਿਸਤਾਨ ਵਲੋਂ ਕੀਤੀ ਗਈ ਇਸ ਹਰਕਤ ਨੂੰ ਬੀ. ਐੱਸ. ਐੱਫ. ਦੇ ਜਵਾਨਾਂ ਨੇ ਨਾਕਾਮ ਕੀਤਾ ਹੈ। ਜ਼ਿਕਰਯੋਗ ਹੈ ਕਿ 3 ਜਨਵਰੀ ਨੂੰ ਵੀ ਰਾਤ ਕਰੀਬ 11 ਵਜੇ ਬੀ. ਓ. ਪੀ. ਕਾਲੀਆ ਦੇ ਹੀ ਅਧੀਨ ਆਉਂਦੇ 146/16 ਜ਼ਰੀਏ ਪਾਕਿਸਤਾਨੀ ਡਰੋਨ ਵਲੋਂ ਦਸਤਕ ਦਿੱਤੇ ਜਾਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਇਸ ਡਰੋਨ ਦੀ ਆਵਾਜ਼ ਸੁਣਦੇ ਹੀ ਸਰਹੱਦ ‘ਤੇ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ 15 ਰਾਊਂਡ ਫਾਇਰਿੰਗ ਕਰਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਸੀ।

Comment here