ਸਿਆਸਤਖਬਰਾਂਦੁਨੀਆ

ਪਾਕਿ ’ਤੇ ਭਾਰਤ ਫਿਰ ਕਰ ਸਕਦਾ ਸਰਜੀਕਲ ਸਟਰਾਇਕ 

ਨਵੀਂ ਦਿੱਲੀ-ਲੰਘੇ ਦਿਨੀਂ ਅੱਤਵਾਦੀਆਂ ਵੱਲੋਂ ਜੰਮੂ-ਕਸ਼ਮੀਰ ਵਿੱਚ ਆਮ ਨਾਗਰਿਕਾਂ ਨੂੰ ਨਿਸ਼ਾਨ ਬਣਾਉਣ ਦੀ ਘਟਨਾ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਜੇਕਰ ਪਾਕਿਸਤਾਨ ਇਸੇ ਤਰ੍ਹਾਂ ਜੰਮੂ -ਕਸ਼ਮੀਰ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਹੱਲਾਸ਼ੇਰੀ ਦਿੰਦਾ ਹੈ ਤਾਂ ਉਸਨੂੰ ਇੱਕ ਹੋਰ ਸਰਜੀਕਲ ਸਟਰਾਈਕ ਦਾ ਸਾਹਮਣਾ ਕਰਨਾ ਪਵੇਗਾ।
ਅਮਿਤ ਸ਼ਾਹ ਨੇ ਕਿਹਾ ਕਿ 2016 ਵਿੱਚ ਪਾਕਿਸਤਾਨ ਉਤੇ ਸਰਜੀਕਲ ਸਟਰਾਈਕ ਕਰਕੇ ਭਾਰਤ ਨੇ ਸਾਬਤ ਕਰ ਦਿੱਤਾ ਹੈ ਕਿ ਅਸੀਂ ਹਮਲੇ ਬਰਦਾਸ਼ਤ ਨਹੀਂ ਕਰਦੇ। ਜੇ ਤੁਸੀਂ ਉਲੰਘਣਾ ਕਰਦੇ ਹੋ ਤਾਂ ਹੋਰ ਸਰਜੀਕਲ ਸਟਰਾਈਕ ਹੋਵੇਗੀ। ਅਮਿਤ ਸ਼ਾਹ ਨੇ ਕਿਹਾ, ’ਪੀਐਮ ਮੋਦੀ ਅਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੀ ਨਿਗਰਾਨੀ ਹੇਠ ਕੀਤੀ ਗਈ ਸਰਜੀਕਲ ਸਟਰਾਈਕ ਇੱਕ ਮਹੱਤਵਪੂਰਨ ਕਦਮ ਸੀ। ਅਸੀਂ ਇਹ ਸੰਦੇਸ਼ ਦਿੱਤਾ ਕਿ ਕੋਈ ਵੀ ਭਾਰਤੀ ਸਰਹੱਦਾਂ ਨੂੰ ਭੰਗ ਨਹੀਂ ਕਰ ਸਕਦਾ। ਗੱਲ ਕਰਨ ਦਾ ਸਮਾਂ ਸੀ ਪਰ ਹੁਣ ਪ੍ਰਤੀਕਿਰਿਆ ਦੇਣ ਦਾ ਸਮਾਂ ਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਜੰਮੂ -ਕਸ਼ਮੀਰ ਵਿੱਚ ਹਿੰਦੂਆਂ ਅਤੇ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਹੱਤਿਆ ਕੀਤੀ ਗਈ ਹੈ। ਅੱਤਵਾਦੀਆਂ ਵੱਲੋਂ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਫੌਜ ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅੱਤਵਾਦੀਆਂ ਨੇ ਫੌਜ ’ਤੇ ਵੀ ਹਮਲਾ ਕੀਤਾ। ਘਾਟੀ ਵਿੱਚ ਅਜਿਹੀ ਘਟਨਾ ਵਾਪਰਨ ਤੋਂ ਬਾਅਦ, ਲੋਕ ਇਨ੍ਹਾਂ ਅੱਤਵਾਦੀਆਂ ’ਤੇ ਢੁਕਵੇਂ ਹਮਲੇ ਦੀ ਮੰਗ ਕਰ ਰਹੇ ਹਨ।

Comment here