ਅੰਮ੍ਰਿਤਸਰ-ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਫਲਤਾ ਹਾਸਿਲ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਸਫਲਤਾ ਹਾਸਿਲ ਕਰਦਿਆਂ ਅੰਮ੍ਰਿਤਸਰ ਪੁਲਿਸ ਨੇ 12 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਕਰਕੇ ਸਾਂਝੀ ਕੀਤੀ। ਬਰਾਮਦਗੀ ਮਾਮਲੇ ਦੀ ਪੁਖ਼ਤਾ ਜਾਂਚ ਤੋਂ ਬਾਅਦ ਪੰਜਾਬ ਪੁਲਿਸ ਨੇ ਪੜਤਾਲ ਕੀਤੀ, ਤਾਂ ਇਹ ਸਫਲਤਾ ਹਾਸਿਲ ਹੋਈ। ਦੱਸਣਯੋਗ ਹੈ ਕਿ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਡਰੱਗ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ। ਤਸਕਰਾਂ ਕੋਲੋਂ 84 ਕਰੋੜ ਰੁਪਏ ਦੀ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਪਤਾ ਦੀ ਸੂਚਨਾ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਅੰਮ੍ਰਿਤਸਰ ਦਿਹਾਤੀ ਪੁਲਿਸ ਵਿਭਾਗ ਅਧੀਨ ਪੈਂਦੇ ਥਾਣਾ ਲੋਪੋਕੇ ਨੂੰ ਹੈਰੋਇਨ ਸਮੱਗਲਰਾਂ ਬਾਰੇ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਕਾਰਵਾਈ ਕੀਤੀ ਗਈ ਅਤੇ ਪੁਲਿਸ ਨੇ 3 ਤਸਕਰਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ। ਪੁਲਿਸ ਅਧਿਕਾਰੀਆਂ ਜਾਣਕਾਰੀ ਦਿੰਦੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤਹਿਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿੰਨਾ ਕੋਲੋਂ 12 ਕਿੱਲੋ ਹੈਰੋਇਨ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ ਥਾਣਾ ਲੋਪੋਕੇ ਵਿਖੇ ਐਨ.ਡੀ.ਪੀ.ਐਸ ਦੇ ਤਹਿਤ ਮਾਮਲੇ ਦਰਜ ਕਰਨ ਦੀ ਤਜਵੀਜ਼ ਡੀਜੀਪੀ ਗੌਰਵ ਯਾਦਵ ਦਿੱਤੀ ਹੈ। ਉਹਨਾਂ ਦੱਸਿਆ ਕਿ ਪੁਲੀਸ ਨੇ ਇਹਨਾਂ ਤਿੰਨ ਹੀ ਮੁਲਜ਼ਮਾਂ ਖਿਲਾਫ ਲੋਪੋਕੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਜਲਦ ਹੀ ਪੁਲਿਸ ਇਹਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ। ਜਿਸ ਵਿੱਚ ਮੁਲਜ਼ਮਾਂ ਦੇ ਪਾਕਿਸਤਾਨੀ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ, ਕਿ ਅਖੀਰ ਕਦੋਂ ਤੋਂ ਇਹ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ ਤੇ ਇਹ ਖੇਪ ਅੱਗੇ ਕਿਥੇ ਪਹੁੰਚਾਈ ਜਾਣੀ ਸੀ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਪਾਕਿਸਤਾਨ ਪਾਸੋਂ ਆਈ 77 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ ਜਿਸ ਦੀ ਕੁੱਲ ਕੀਮਤ ਤਕਰੀਬਨ 400 ਕਰੋੜ ਦੱਸੀ ਜਾ ਰਹੀ ਹੈ। ਲਗਾਤਾਰ ਪੰਜਾਬ ਵਿੱਚ ਵੱਧ ਰਹੇ ਨਸ਼ੇ ਵਿੱਚ ਗਵਾਂਢੀ ਮੁਲਕ ਪਾਕਿਸਤਾਨ ਵੱਡੀ ਭੂਮਿਕਾ ਅਦਾ ਕਰ ਰਿਹਾ ਹੈ,ਜੋ ਕਿ ਕਾਫੀ ਚਿੰਤਾ ਜਨਕ ਹੈ।
Comment here