ਸਿਆਸਤਖਬਰਾਂਚਲੰਤ ਮਾਮਲੇ

ਪਾਕਿ ਤੋਂ 3,000 ਅਫਗਾਨ ਸ਼ਰਨਾਰਥੀ ਅਫਗਾਨਿਸਤਾਨ ਵਾਪਸ ਪਰਤੇ

ਕਾਬੁਲ-ਹਵਾਲਗੀ ਮਾਮਲਿਆਂ ਦੇ ਮੰਤਰਾਲੇ ਦੇ ਬਿਆਨ ਮੁਤਾਬਕ ਸ਼ਰਨਾਰਥੀਆਂ ਨੂੰ ਅਫਗਾਨਿਸਤਾਨ ਵਾਪਸ ਭੇਜਣ ਦੀ ਪ੍ਰਕਿਰਿਆ ਚੱਲ ਰਹੀ ਹੈ। ਅਫਗਾਨਿਸਤਾਨ ਦੇ ਸ਼ਰਨਾਰਥੀ ਅਤੇ ਹਵਾਲਗੀ ਮਾਮਲਿਆਂ ਦੇ ਮੰਤਰਾਲੇ ਅਨੁਸਾਰ ਗੁਆਂਢੀ ਦੇਸ਼ ਪਾਕਿਸਤਾਨ ਤੋਂ ਕੁੱਲ 3,000 ਅਫਗਾਨ ਸ਼ਰਨਾਰਥੀ ਸੋਮਵਾਰ ਨੂੰ ਅਫਗਾਨਿਸਤਾਨ ਵਾਪਸ ਪਰਤੇ ਹਨ। ਪਿਛਲੇ ਛੇ ਮਹੀਨਿਆਂ ‘ਚ 270,000 ਤੋਂ ਵੱਧ ਅਫਗਾਨ ਸ਼ਰਨਾਰਥੀ ਈਰਾਨ ਤੋਂ ਵਾਪਸ ਆਏ ਹਨ। ਕਥਿਤ ਤੌਰ ‘ਤੇ 20 ਲੱਖ ਤੋਂ ਵੱਧ ਰਜਿਸਟਰਡ ਅਫਗਾਨ ਸ਼ਰਨਾਰਥੀ ਪਾਕਿਸਤਾਨ ‘ਚ ਰਹਿ ਰਹੇ ਹਨ ਅਤੇ ਲਗਭਗ ਇੰਨੀ ਹੀ ਗਿਣਤੀ ‘ਚ ਈਰਾਨ ਵਿਚ ਵੀ ਅਫਗਾਨਿਸਤਾਨ ਦੇ ਲੋਕ ਰਹਿ ਰਹੇ ਹਨ।

Comment here