ਸਿਆਸਤਖਬਰਾਂਦੁਨੀਆ

ਪਾਕਿ ਦੂਤਾਵਾਸ ਦੇ ਅਧਿਕਾਰੀਆਂ ਨੇ ਸਰਕਾਰ ਦੇ ਕੰਗਾਲ ਹੋਣ ਦੀ ਖੋਲ੍ਹੀ ਪੋਲ

ਇਸਲਾਮਾਬਾਦ-ਪਾਕਿਸਤਾਨ ਵਿੱਚ ਮਹਿੰਗਾਈਈ ਨੂੰ ਲੈ ਕੇ ਜਿੱਥੇ ਆਮ ਲੋਕ ਪਰੇਸ਼ਾਨ ਹਨ, ਉੱਥੇ ਹੀ ਵਿਸ਼ੇਸ਼ ਅਧਿਕਾਰੀਆਂ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਭਾਵੇਂ ਮਹਿੰਗਾਈ ਨੂੰ ਲੈ ਕੇ ਜਿੰਨਾ ਮਰਜ਼ੀ ਸਪਸ਼ਟੀਕਰਨ ਦੇਣ ਪਰ ਉਨ੍ਹਾਂ ਦੇ ਆਪਣੇ ਅਧਿਕਾਰੀਆਂ ਨੇ ਇਸ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰ ਦਿੱਤਾ ਹੈ। ਸਰਬੀਆ ਵਿੱਚ ਪਾਕਿਸਤਾਨ ਦੇ ਦੂਤਾਵਾਸ ਦੇ ਅਧਿਕਾਰਤ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ ਗਿਆ ਹੈ। ਇਸ ਟਵੀਟ ਵਿੱਚ ਕਿਹਾ ਗਿਆ ਹੈ ਕਿ ਕਰਮਚਾਰੀਆਂ ਨੂੰ ਤਨਖਾਹ ਨਹੀਂ ਮਿਲ ਰਹੀ ਹੈ। ਇਸ ਟਵੀਟ ’ਚ ਇਕ ਵੀਡੀਓ ਵੀ ਪੋਸਟ ਕੀਤੀ ਗਈ ਹੈ, ਜਿਸ ’ਚ ਇਮਰਾਨ ਖਾਨ ਦੇ ਬਿਆਨ ‘ਆਪਨੇ ਜਬਰਨਾ ਨਹੀਂ ਹੈ’ ਨੂੰ ਬਹੁਤ ਹੀ ਮਜ਼ਾਕੀਆ ਅੰਦਾਜ਼ ’ਚ ਲਿਆ ਗਿਆ ਹੈ। ਹਾਲਾਂਕਿ ਬਾਅਦ ’ਚ ਇਸ ਟਵੀਟ ਨੂੰ ਡਿਲੀਟ ਕਰ ਦਿੱਤਾ ਗਿਆ। ਪਾਕਿਸਤਾਨੀ ਦੂਤਾਵਾਸ ਦੇ ਖਾਤੇ ਤੋਂ ਕੀਤੇ ਗਏ ਇਸ ਟਵੀਟ ਨੇ ਇਮਰਾਨ ਸਰਕਾਰ ਦੀ ਨਾਕਾਮੀ ਨੂੰ ਪੂਰੀ ਦੁਨੀਆ ਸਾਹਮਣੇ ਉਜਾਗਰ ਕਰ ਦਿੱਤਾ ਹੈ। ਸਰਬੀਆ ਦੇ ਪਾਕਿਸਤਾਨੀ ਦੂਤਾਵਾਸ ਤੋਂ ਕੀਤੇ ਗਏ ਇਸ ਟਵੀਟ ਦੇ ਕੈਪਸ਼ਨ ’ਚ ਲਿਖਿਆ ਗਿਆ ਕਿ ਮਹਿੰਗਾਈ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਆਖਿਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕਦੋਂ ਤੱਕ ਸਰਕਾਰੀ ਅਧਿਕਾਰੀਆਂ ਤੋਂ 3 ਮਹੀਨੇ ਬਿਨਾਂ ਤਨਖਾਹ ਦੇ ਚੁੱਪਚਾਪ ਬੈਠ ਕੇ ਕੰਮ ਕਰਨ ਦੀ ਉਮੀਦ ਰੱਖਣਗੇ? ਸਾਡੇ ਬੱਚਿਆਂ ਨੂੰ ਸਕੂਲੋਂ ਬਾਹਰ ਕੱਢਿਆ ਜਾ ਰਿਹਾ ਹੈ ਕਿਉਂਕਿ ਅਸੀਂ ਉਨ੍ਹਾਂ ਦੀਆਂ ਫੀਸਾਂ ਨਹੀਂ ਭਰੀਆਂ।

Comment here