ਅਪਰਾਧਸਿਆਸਤਖਬਰਾਂਦੁਨੀਆ

ਪਾਕਿ ਦੇ ਸਾਬਕਾ ਗਵਰਨਰ ਦਾ ਅਸ਼ਲੀਲ ਵੀਡੀਓ ਵਾਇਰਲ

ਇਸਲਾਮਾਬਾਦ-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਨੇਤਾ ਅਤੇ ਸਿੰਧ ਸੂਬੇ ਦੇ ਸਾਬਕਾ ਗਵਰਨਰ ਮੁਹੰਮਦ ਜੁਬੈਰ ਦਾ ਅਸ਼ਲੀਲ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਉਹ ਫਾਈਵ ਸਟਾਰ ਦੇ ਕਮਰੇ ਵਿਚ ਕੁਝ ਕੁੜੀਆਂ ਨਾਲ ਇਤਰਾਜ਼ਯੋਗ ਹਾਲਤ ਵਿਚ ਹੈ। ਵੀਡੀਓ ਦੇ ਵਾਇਰਲ ਹੁੰਦੇ ਹੀ ਪਾਕਿਸਤਾਨ ਦੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਹੈ ਅਤੇ ਦੋਸ਼ ਲਗਾਉਣ ਦਾ ਦੌਰ ਸ਼ੁਰੂ ਹੋ ਗਿਆ ਹੈ। ਹਾਲਤ ਇੱਥੇ ਤੱਕ ਪਹੁੰਚ ਗਏ ਹਨ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਮਰੀਅਮ ਨਵਾਜ਼ ਨੂੰ ਸਫਾਈ ਦੇਣੀ ਪਈ।
ਮੁਹੰਮਦ ਜੁਬੈਰ ਦੀ ਗਿਣਤੀ ਪਾਕਿਸਤਾਨ ਮੁਸਲਮਾਨ ਲੀਗ-ਨਵਾਜ਼ ਦੇ ਵੱਡੇ ਨੇਤਾਵਾਂ ਵਿੱਚ ਹੁੰਦੀ ਹੈ। ਜੁਬੈਰ ਦੇ ਭਰਾ ਅਸਦ ਇਮਰਾਨ ਖਾਨ ਦੀ ਸਰਕਾਰ ਵਿੱਚ ਮੰਤਰੀ ਹਨ। ਇੰਨਾ ਹੀ ਨਹੀਂ ਜੁਬੈਰ ਨੂੰ ਪਾਕਿਸਤਾਨੀ ਫੌਜ ਅਤੇ ਆਈਐਸਆਈ ਦਾ ਕਰੀਬੀ ਵੀ ਦੱਸਿਆ ਜਾਂਦਾ ਹੈ। ਫਿਲਹਾਲ ਇਸ ਵੀਡੀਓ ਦੇ ਵਾਇਰਲ ਹੋਣ ਦੇ ਬਾਅਦ ਘਮਾਸਾਨ ਮੱਚ ਗਿਆ।

Comment here