ਗੱਗੋਮਾਹਲ-ਪਿਛਲੇ ਕੁਝ ਦਿਨਾਂ ਤੋਂ ਬੀਐੱਸਐੱਫ ਨੇ ਹਿੰਦ-ਪਾਕਿ ਸਰਹੱਦ ’ਤੇ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ ਪਰ ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਕੋਝੀਆਂ ਹਰਕਤਾਂ ਤੋ ਬਾਜ਼ ਨਹੀਂ ਆ ਰਿਹਾ। ਥਾਣਾ ਅਜਨਾਲਾ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਬੀਓਪੀ ਸ਼ਾਹਪੁਰ ਨੇੜੇ ਰਾਤ ਕਰੀਬ 12.30 ਵਜੇ ਡਰੋਨ ਦੀ ਹਲਚਲ ਨਜ਼ਰ ਆਈ। ਇਸ ’ਤੇ ਬੀਐੱਸਐੱਫ ਦੀ 73ਵੀਂ ਬਟਾਲੀਅਨ ਦੇ ਜਵਾਨ ਤੁਰੰਤ ਹਰਕਤ ਵਿਚ ਆਏ ਅਤੇ ਕਰੀਬ 11 ਰਾਊਂਡ ਫਾਇਰ ਕੀਤੇ ਗਏ। ਡਰੋਨ ਮੁੜ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਜਿਸ ਤੋਂ ਬਾਅਦ ਬੀਐੱਸਐੱਫ ਦੇ ਜਵਾਨਾਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਸਰਚ ਮੁਹਿੰਮ ਚਲਾਈ ਜਾ ਰਹੀ ਹੈ ਕਿ ਕਿਧਰੇ ਪਾਕਿਸਤਾਨ ਵਾਲੇ ਪਾਸੇ ਤੋਂ ਆਏ ਡਰੋਨ ਦੀ ਮਦਦ ਨਾਲ ਕੋਈ ਖੇਪ ਤਾਂ ਨਹੀਂ ਭਾਰਤ ਵਾਲੇ ਪਾਸੇ ਸੁੱਟੀ ਗਈ।
ਉਧਰ ਪਿਛਲੇ ਕੁਝ ਦਿਨਾਂ ਤੋਂ ਬੀਐੱਸਐੱਫ ਨੇ ਹਿੰਦ-ਪਾਕਿ ਸਰਹੱਦ ’ਤੇ ਚੌਕਸੀ ਬਹੁਤ ਜ਼ਿਆਦਾ ਵਧਾ ਦਿੱਤੀ ਹੈ ਅਤੇ ਜਦੋਂ ਵੀ ਪਾਕਿਸਤਾਨ ਵਾਲੇ ਪਾਸਿਓਂ ਕੋਈ ਡਰੋਨ ਆਉਂਦਾ ਹੈ, ਬੀਐੱਸਐੱਫ ਦੇ ਜਵਾਨਾਂ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ, ਤਾਂ ਜੋ ਦੁਸ਼ਮਣ ਦੇਸ਼ ਦੇ ਨਾਪਾਕ ਇਰਾਦਿਆਂ ਨੂੰ ਅਸਫਲ ਬਣਾਇਆ ਜਾ ਸਕੇ।
ਪਾਕਿ ਨਾਲ ਲਗਦੀ ਸਰਹੱਦ ’ਤੇ ਵਧੀ ਡਰੋਨ ਦੀ ਹਲਚਲ

Comment here