ਸਿਆਸਤਖਬਰਾਂਦੁਨੀਆ

ਪਾਕਿ ਨੇ ਅਫਗਾਨ ’ਚ ਮਨੁੱਖੀ ਸੰਕਟ ਦੇ ਹੱਲ ਲਈ ਅੰਤਰਰਾਸ਼ਟਰੀ ਭਾਈਚਾਰੇ ਨੂੰ ਕੀਤੀ ਅਪੀਲ

ਇਸਲਾਮਾਬਾਦ-ਅਫਗਾਨਿਸਤਾਨ ਵਿੱਚ ਮਨੁੱਖੀ ਸੰਕਟ ਨੂੰ ਟਾਲਣ ਲਈ ਅੰਤਰਰਾਸ਼ਟਰੀ ਭਾਈਚਾਰੇ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਯੁੱਧ ਪ੍ਰਭਾਵਿਤ ਦੇਸ਼ ਨੂੰ ਅਲੱਗ-ਥਲੱਗ ਕਰਨਾ ਦੁਨੀਆ ਲਈ ‘ਨੁਕਸਾਨਦੇਹ’ ਹੋਵੇਗਾ। ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੇ ਇਕ ਬਿਆਨ ਵਿਚ ਦੱਸਿਆ ਕਿ ਅਫ਼ਗਾਨਿਸਤਾਨ ’ਤੇ ਸਿਖ਼ਰ ਕਮੇਟੀ ਦੀ ਦੂਜੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਖਾਨ ਨੇ ਕਿਹਾ ਕਿ ਪਾਕਿਸਤਾਨ ਮਨੁੱਖੀ ਸੰਕਟ ਨੂੰ ਟਾਲਣ ਲਈ ਹਰ ਸੰਭਵ ਤਰੀਕੇ ਨਾਲ ਅਫ਼ਗਾਨ ਲੋਕਾਂ ਦਾ ਸਮਰਥਨ ਕਰੇਗਾ।
ਇਸ ਤੋਂ ਪਹਿਲਾਂ ਇਕ ਟਵੀਟ ਵਿਚ ਪੀ.ਐਮ.ਓ. ਨੇ ਖਾਨ ਦੇ ਹਵਾਲੇ ਤੋਂ ਕਿਹਾ ਸੀ ਕਿ ‘ਅਫ਼ਗਨਿਸਤਾਨ ਤੋਂ ਵੱਖ ਹੋਣਾ ਦੁਨੀਆ ਲਈ ਨੁਕਸਾਨਦੇਹ ਹੋਵੇਗਾ।’ ਬਿਆਨ ਵਿਚ ਕਿਹਾ ਗਿਆ, ‘ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਦੁਨੀਆ ਅਫ਼ਗਾਨਿਸਤਾਨ ਨਾਲ ਕੱਟ ਜਾਣ ਦੀ ਗ਼ਲਤੀ ਨਹੀਂ ਦੁਹਰਾਏਗੀ। ਉਨ੍ਹਾਂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅਫ਼ਗਾਨਿਸਤਾਨ ਦੇ ਕਮਜ਼ੋਰ ਲੋਕਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ।’ ਪ੍ਰਧਾਨ ਮੰਤਰੀ ਖਾਨ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਕਿ ਪਾਕਿਸਤਾਨ ਪਹਿਲਾਂ ਹੀ ਅਫ਼ਗਾਨਿਸਤਾਨ ਨੂੰ 5 ਅਰਬ ਰੁਪਏ ਦੀ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਵਿਚ ਭੋਜਨ ਸਮੱਗਰੀ ਅਤੇ ਐਮਰਜੈਂਸੀ ਮੈਡੀਕਲ ਸਪਲਾਈ ਸ਼ਾਮਲ ਹੈ।

Comment here