ਜਾਅਲੀ ਦਸਤਾਵੇਜ਼ ਜਮ੍ਹਾਂ ਕਰਨ ’ਤੇ
ਲਾਹੌਰ-ਚੀਨੀ ਕੰਪਨੀ ਨੂੰ ਪਾਕਿਸਤਾਨ ਦੀ ਨੈਸ਼ਨਲ ਟ੍ਰਾਂਸਮਿਸ਼ਨ ਐਂਡ ਡਿਸਪੈਚ ਕੰਪਨੀ (ਐਨ. ਟੀ. ਡੀ. ਸੀ.) ਦੇ ਪ੍ਰਾਜੈਕਟ ਲਈ ਬੋਲੀ ਦੌਰਾਨ ਜਾਅਲੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਬਲੈਕਲਿਸਟ ਕੀਤਾ ਗਿਆ ਅਤੇ ਇਸ ਨੂੰ ਇਕ ਮਹੀਨੇ ਲਈ ਕਿਸੇ ਵੀ ਸਰਕਾਰੀ ਟੈਂਡਰ ਵਿਚ ਹਿੱਸਾ ਲੈਣ ਤੋਂ ਰੋਕ ਦਿੱਤਾ ਹੈ। ਐਨਟੀਡੀਸੀ ਦੇ ਜਨਰਲ ਮੈਨੇਜਰ ਦੇ ਦਫਤਰ ਤੋਂ ਦੋ ਦਿਨ ਪਹਿਲਾਂ ਜਾਰੀ ਕੀਤੇ ਗਏ ਪੱਤਰ ਮੁਤਾਬਕ,‘ ‘ਚੀਨੀ ਕੰਪਨੀ ਨੂੰ ਬਲੈਕਲਿਸਟ ਕੀਤਾ ਗਿਆ ਹੈ ਅਤੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਾਉਣ ਕਾਰਨ ਐਨਟੀਡੀਸੀ ਦੀ ਟੈਂਡਰ ਜਾਂ ਬੋਲੀ ਪ੍ਰਕਿਰਿਆ ਵਿੱਚ ਹਿੱਸਾ ਲੈਣ ਤੋਂ ਤੁਰੰਤ ਪ੍ਰਭਾਵ ਨਾਲ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ।”
Comment here