ਇਸਲਾਮਾਬਾਦ-ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਇਸਲਾਮਾਬਾਦ ਵਿਚ ਭਾਰਤੀ ਹਾਈ ਕਮਿਸ਼ਨ ਦੇ ਇੰਚਾਰਜ ਨੂੰ ਤਲਬ ਕੀਤਾ ਅਤੇ ਕੰਟਰੋਲ ਰੇਖਾ ‘ਤੇ ਕਥਿਤ ਗੋਲ਼ੀਬਾਰੀ ਵਿਚ ਇਕ 60 ਸਾਲਾ ਵਿਅਕਤੀ ਦੀ ਮੌਤ ‘ਤੇ ਆਪਣਾ ਵਿਰੋਧ ਦਰਜ ਕਰਵਾਇਆ। ਪਾਕਿਸਤਾਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੋਟਲੀ ਜ਼ਿਲ੍ਹੇ ਦੇ ਨਿਕਿਆਲ ਸੈਕਟਰ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਪਾਰ ਤੋਂ ਬਿਨਾਂ ਭੜਕਾਹਟ ਦੇ ਗੋਲ਼ੀਬਾਰੀ ‘ਚ ਓਲੀ ਪਿੰਡ ਦਾ ਘੀਆਸ ਨਾਂ ਦਾ ਵਿਅਕਤੀ ਮਾਰਿਆ ਗਿਆ। ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ, “ਕੰਟਰੋਲ ਰੇਖਾ ਦੇ ਨਾਲ ਸ਼ਾਂਤੀ ਬਣਾਈ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਗਿਆ ਅਤੇ ਰੇਖਾਂਕਿਤ ਕੀਤਾ ਗਿਆ ਕਿ ਅਜਿਹਾ ਕੰਮ 2003 ਦੇ ਜੰਗਬੰਦੀ ਸਮਝੌਤੇ ਦੀ ਸਪੱਸ਼ਟ ਉਲੰਘਣਾ ਹੈ ਜੋ ਫਰਵਰੀ 2021 ਵਿਚ ਵੀ ਦੁਹਰਾਇਆ ਗਿਆ ਸੀ।”
Comment here