ਅਪਰਾਧਖਬਰਾਂਦੁਨੀਆ

ਪਾਕਿ ਪੁਲਸ ਦੀ ਕਰਤੂਤ- ਔਰਤਾਂ ਦੀ ਕੀਤੀ ਕੁੱਟਮਾਰ

ਕਵੇਟਾ- ਕਈ ਤਰਾਂ ਦੇ ਕਾਲੇ ਕਾਰਨਾਮਿਆਂ ਕਰਕੇ ਦੁਨੀਆ ਭਰ ਵਿੱਚ ਅਲੋਚਨਾ ਦਾ ਸ਼ਿਕਾਰ ਹੋ ਰਹੇ ਪਾਕਿਸਤਾਨ ਦੀ ਪੁਲਸ ਦੇ ਸਿਰ ਇੱਕ ਕਲੰਕ ਲੱਗਿਆ ਹੈ, ਇੱਥੇ ਕਵੇਟਾ ‘ਚ ਇਕ ਮਹਿਲਾ ਕਾਂਸਟੇਬਲ ਦੀ ਮੌਜੂਦਗੀ ਤੋਂ ਬਿਨਾਂ ਪੁਲਸ ਕਰਮਚਾਰੀਆਂ ਨੂੰ ਤਿੰਨ ਔਰਤਾਂ ‘ਤੇ ਹਮਲਾ ਕਰਦੇ ਹੋਏ ਦੇਖਿਆ ਜਾ ਸਕਦਾ ਹੈ। ਔਰਤਾਂ ਨੂੰ ਪੁਲਸ ਮੋਬਾਈਲ ਵੱਲ ਖਿੱਚਦੇ ਹੋਏ ਵੀਡੀਓ ਵਾਇਰਲ ਹੋਣ ਤੋਂ ਬਾਅਦ ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁੱਦੁਸ ਬਿਜੈਂਜੋ ਨੇ ਇਸ ‘ਚ ਸ਼ਾਮਲ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਘਟਨਾ ‘ਤੇ ਨੋਟਿਸ ਲੈਂਦਿਆਂ ਸੀਨੀਅਰ ਪੁਲਸ ਕਪਤਾਨ (ਐਸਐਸਪੀ) ਕਵੇਟਾ ਨੇ ਵਧੀਕ ਸਟੇਸ਼ਨ ਹਾਊਸ ਅਫਸਰ (ਐਸਐਚਓ) ਨਵੀਦ ਮੁਖਤਾਰ ਨੂੰ ਮੁਅੱਤਲ ਕਰ ਦਿੱਤਾ ਹੈ।ਜਦੋਂ ਸਮਾਚਾਰ ਏਜੰਸੀ ਜੀਓ ਨਿਊਜ਼ ਦੁਆਰਾ ਸੰਪਰਕ ਕੀਤਾ ਗਿਆ ਤਾਂ ਪੁਲਸ ਨੇ ਦੱਸਿਆ ਕਿ ਵੀਡੀਓ ਵਿੱਚ ਦਿਸ ਰਹੀ ਇੱਕ ਕੁੜੀ ਕਥਿਤ ਤੌਰ ‘ਤੇ ਆਪਣੇ ਘਰੋਂ ਫਰਾਰ ਹੋ ਗਈ ਸੀ ਅਤੇ ਆਪਣੇ ਦੋ ਦੋਸਤਾਂ ਨਾਲ ਰਹਿ ਰਹੀ ਸੀ।ਪੁਲਸ ਮੁਤਾਬਕ ਕੁੜੀ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਜਦਕਿ ਕੁੜੀ ਦੇ ਰਿਸ਼ਤੇਦਾਰਾਂ ਨੇ ਉਸ ਨੂੰ ਦੇਖਿਆ ਅਤੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਇਹ ਵੀ ਕਿਹਾ ਕਿ ਜਦੋਂ ਉਹ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਕੁੜੀ ਵਿਰੋਧ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਮਾਰ ਰਹੀ ਸੀ। ਵੀਡੀਓ ਦੀ ਸੋਸ਼ਲ ਮੀਡੀਆ ਉਪਭੋਗਤਾਵਾਂ ਦੁਆਰਾ ਭਾਰੀ ਆਲੋਚਨਾ ਹੋਈ ਕਿਉਂਕਿ ਦੇਸ਼ ਦੇ ਕਾਨੂੰਨ ਅਨੁਸਾਰ ਮਹਿਲਾ ਕਾਂਸਟੇਬਲ ਦੀ ਗੈਰ-ਮੌਜੂਦਗੀ ਵਿੱਚ ਕਿਸੇ ਵੀ ਔਰਤ ਨੂੰ ਗ੍ਰਿਫ਼ਤਾਰ ਜਾਂ ਤਲਾਸ਼ੀ ਨਹੀਂ ਲਈ ਜਾ ਸਕਦੀ।

Comment here