ਅਪਰਾਧਸਿਆਸਤਖਬਰਾਂਦੁਨੀਆ

ਪਾਕਿ ਫੌਜ ਟੀਟੀਪੀ ਨਾਲ ਸ਼ਾਂਤੀ ਵਾਰਤਾ ਲਈ ਤਿਆਰ-ਰਾਣਾ

ਇਸਲਾਮਾਬਾਦ-ਡਾਨ ਅਖਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਕਿ ਸੰਸਦੀ ਕਮੇਟੀ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸ਼ਾਂਤੀ ਗੱਲਬਾਤ ਕਰਨ ਲਈ ਫੌਜੀ ਲੀਡਰਸ਼ਿਪ ਨੂੰ ਅਧਿਕਾਰਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਫੌਜੀ ਲੀਡਰਸ਼ਿਪ ਕਮੇਟੀ ਨੂੰ ਗੱਲਬਾਤ ਵਿਚ ਕਿਸੇ ਵੀ ਪ੍ਰਗਤੀ ਬਾਰੇ ਸੂਚਿਤ ਕਰੇਗੀ ਅਤੇ ਇਸ ਮਾਮਲੇ ‘ਤੇ ਸੰਸਦ ਵਿਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਸਨਾਉੱਲਾ ਨੇ ਕਿਹਾ ਕਿ ਇਹ ਗੱਲਬਾਤ ਪਾਕਿਸਤਾਨ ਦੇ ਸੰਵਿਧਾਨ ਤਹਿਤ ਹੀ ਹੋਵੇਗੀ।
ਡਾਨ ਅਖਬਾਰ ਨੇ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਕਿ ਸੰਵਿਧਾਨ ਦੇ ਤਹਿਤ ਕਿਸੇ ਵੀ ਸਮਝੌਤੇ ‘ਤੇ ਪਹੁੰਚਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫੌਜ ਨੇ 22 ਜੂਨ ਨੂੰ ਸਿਆਸੀ ਲੀਡਰਸ਼ਿਪ ਨੂੰ ਭਰੋਸਾ ਦਿੱਤਾ ਸੀ ਕਿ ਟੀਟੀਪੀ ਨਾਲ ਚੱਲ ਰਹੀ ਗੱਲਬਾਤ ਵਿਚ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ ਅਤੇ ਅੱਤਵਾਦੀ ਸੰਗਠਨ ਨਾਲ ਕਿਸੇ ਵੀ ਸਮਝੌਤੇ ਲਈ ਸੰਸਦ ਦੀ ਮਨਜ਼ੂਰੀ ਲਈ ਜਾਵੇਗੀ।
ਅਖ਼ਬਾਰ ਦੀ ਰਿਪੋਰਟ ਮੁਤਾਬਕ ਫ਼ੌਜੀ ਲੀਡਰਸ਼ਿਪ ਨੇ ਪ੍ਰਧਾਨ ਮੰਤਰੀ ਦਫ਼ਤਰ ‘ਚ ਸਿਆਸੀ ਲੀਡਰਸ਼ਿਪ ਨਾਲ ਹੋਈ ਮੀਟਿੰਗ ‘ਚ ਇਹ ਭਰੋਸਾ ਦਿੱਤਾ। ਅਫਗਾਨ ਤਾਲਿਬਾਨ ਦੀ ਮਦਦ ਨਾਲ ਟੀਟੀਪੀ ਨਾਲ ਚੱਲ ਰਹੀ ਗੱਲਬਾਤ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਰਾਸ਼ਟਰੀ ਰਾਜਨੀਤਿਕ ਲੀਡਰਸ਼ਿਪ ਅਤੇ ਫੌਜੀ ਲੀਡਰਸ਼ਿਪ ਵਿਚਾਲੇ ਬੈਠਕ ਹੋਈ ਹੈ।

Comment here