ਇਸਲਾਮਾਬਾਦ-ਪਾਕਿਸਤਾਨ ਦੀ ਸਿਆਸਤ ਵਿਚ ਭਾਰੀ ਹਲਚਲ ਦੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨੀ ਅਧਿਕਾਰੀਆਂ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਸੀਨੀਅਰ ਆਗੂ ਫਵਾਦ ਚੌਧਰੀ ਨੂੰ ਗ੍ਰਿਫ਼ਤਾਰ ਕਰ ਲਿਆ। ਪਾਰਟੀ ਨੇਤਾ ਫਾਰੂਖ ਹਬੀਬ ਨੇ ਕਿਹਾ ਕਿ ਚੌਧਰੀ ਨੂੰ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ‘ਚ ਲਿਆ ਗਿਆ। ਹਬੀਬ ਨੇ ਟਵੀਟ ਕੀਤਾ ਕਿ ”ਇਹ ਆਯਤਿਤ ਸਰਕਾਰ ਪਾਗਲ ਹੋ ਗਈ ਹੈ।”
ਪਾਰਟੀ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਕੁਝ ਵੀਡੀਓ ਵੀ ਪੋਸਟ ਕੀਤੇ ਗਏ ਜਿਹਨਾਂ ਵਿਚ ਪੁਲਸ ਦੀਆਂ ਗੱਡੀਆਂ ਨੂੰ ਦਿਖਾਈਆਂ ਗਈਆਂ ਹਨ। ਜਿਸ ‘ਤੇ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਇਹਨਾਂ ਵਿਚ ਪੁਲਸ ਚੌਧਰੀ ਨੂੰ ਗ੍ਰਿਫ਼ਤਾਰ ਕਰ ਕੇ ਲਿਜਾ ਰਹੀ ਹੈ। ਚੌਧਰੀ (52) ਨੂੰ ਅਟਕਲਾਂ ਦੇ ਵਿਚਕਾਰ ਗ੍ਰਿਫ਼ਤਾਰ ਕੀਤਾ ਗਿਆ ਸੀ ਕਿ ਸਰਕਾਰ ਪੀਟੀਆਈ ਦੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਇਨ੍ਹਾਂ ਅਟਕਲਾਂ ਦੇ ਚੱਲਦਿਆਂ ਲਾਹੌਰ ਸਥਿਤ ਇਮਰਾਨ ਖਾਨ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ‘ਤੇ ਵੱਡੀ ਗਿਣਤੀ ‘ਚ ਪਾਰਟੀ ਵਰਕਰ ਇਕੱਠੇ ਹੋਏ। ਚੌਧਰੀ ਦੀ ਗ੍ਰਿਫ਼ਤਾਰੀ ਨੇ ਪਾਕਿਸਤਾਨ ਵਿੱਚ ਸਿਆਸੀ ਤਣਾਅ ਹੋਰ ਵਧਾ ਦਿੱਤਾ ਹੈ, ਜਿੱਥੇ ਇਮਰਾਨ ਖਾਨ ਦੀ ਅਗਵਾਈ ਵਾਲੀ ਵਿਰੋਧੀ ਧਿਰ ਮੱਧਕਾਲੀ ਚੋਣਾਂ ਦੀ ਮੰਗ ਕਰ ਰਹੀ ਹੈ।
ਪਾਕਿ ਵਿਰੋਧੀ ਧਿਰ ਦੇ ਨੇਤਾ ਫਵਾਦ ਚੌਧਰੀ ਗ੍ਰਿਫ਼ਤਾਰ

Comment here