ਲਾਹੌਰ-ਏਆਰਵਾਈ ਨਿਊਜ਼ ਨੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਕਿ ਪਾਕਿਸਤਾਨ ਵਿਖੇ ਕਸੂਰ ਜ਼ਿਲ੍ਹੇ ਵਿਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਪੱਤੋਕੀ ਦੀ ਪੁਰਾਣੀ ਅਨਾਜ ਮੰਡੀ ਵਿਚ ਅੱਗ ਲੱਗਣ ਕਾਰਨ ਲਗਭਗ 50 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਨਿਊਜ਼ ਏਜੰਸੀ ਨੇ ਦੱਸਿਆ ਕਿ ਜਦੋਂ ਤੱਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ 50 ਤੋਂ ਵੱਧ ਦੁਕਾਨਾਂ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਸਨ। ਏਆਰਵਾਈ ਨਿਊਜ਼ ਪਾਕਿਸਤਾਨ ਅਤੇ ਦੁਨੀਆ ਭਰ ਦੇ ਮੌਜੂਦਾ ਮਾਮਲਿਆਂ ਅਤੇ ਘਟਨਾਵਾਂ ਬਾਰੇ ਅੱਪਡੇਟ ਪ੍ਰਦਾਨ ਕਰਦਾ ਹੈ। ਦੁਕਾਨਦਾਰਾਂ ਨੇ ਅੱਗ ਨੂੰ ਦੇਖਿਆ ਅਤੇ ਤੁਰੰਤ ਸਥਾਨਕ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਇਕ ਗੱਡੀ ਮੌਕੇ ‘ਤੇ ਪਹੁੰਚੀ ਪਰ ਉਸ ਦਾ ਪਾਣੀ ਜਲਦੀ ਹੀ ਖ਼ਤਮ ਹੋ ਗਿਆ ਅਤੇ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਇਸ ਕਾਰਨ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਬਾਕੀ ਹਿੱਸਿਆਂ ਤੋਂ ਹੋਰ ਦਮਕਲ ਗੱਡੀਆਂ ਮੰਗਾਉਣੀਆਂ ਪਈਆਂ।’ ਏਆਰਵਾਈ ਨਿਊਜ਼ ਦੀ ਰਿਪੋਰਟ ‘ਚ ਦੱਸਿਆ ਗਿਆ ਕਿ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਨੇ ਕਈ ਘੰਟਿਆਂ ਤੱਕ ਜੱਦੋਜਹਿਦ ਕੀਤੀ, ਜਿਸ ਤੋਂ ਬਾਅਦ ਹੀ ਅੱਗ ‘ਤੇ ਕਾਬੂ ਪਾਇਆ ਗਿਆ। ਇਲਾਕੇ ਦੀਆਂ ਤੰਗ ਗਲੀਆਂ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ ‘ਤੇ ਪਹੁੰਚਣ ‘ਚ ਰੁਕਾਵਟ ਪਾਈ।
Comment here