ਸਿਆਸਤਖਬਰਾਂਦੁਨੀਆ

ਪਾਕਿ ਸਥਿਤ ਘਰ ‘ਚ ਹੋਏ ਧਮਾਕੇ ਦੌਰਾਨ 6 ਲੋਕਾਂ ਦੀ ਮੌਤ

ਲਾਹੌਰ-ਮੁਜ਼ੱਫਰਗੜ੍ਹ ਜ਼ਿਲਾ ਪੁਲਸ ਅਧਿਕਾਰੀ (ਡੀਪੀਓ) ਸਈਅਦ ਹਸਨੈਨ ਹੈਦਰ ਨੇ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਵੀਰਵਾਰ ਨੂੰ ਇਕ ਘਰ ਦੇ ਅੰਦਰ ਹੋਏ ਧਮਾਕੇ ‘ਚ ਇੱਕੋ ਪਰਿਵਾਰ ਦੇ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੂਬੇ ਦੇ ਕੋਟ ਅੱਦੂ ਜ਼ਿਲ੍ਹੇ ਦੀ ਹੈ। ਡਾਨ ਅਖ਼ਬਾਰ ਦੀ ਖਬਰ ਮੁਤਾਬਕ ਸਾਰੇ ਮ੍ਰਿਤਕ ਵਿਅਕਤੀ ਇੱਕੋ ਪਰਿਵਾਰ ਨਾਲ ਸਬੰਧਤ ਸਨ, ਜੋ ਕਬਾੜ ਵੇਚਣ ਦਾ ਕਾਰੋਬਾਰ ਕਰਦੇ ਸਨ। ਪੁਲਸ ਨੇ ਦੱਸਿਆ ਕਿ ਧਮਾਕੇ ਵਿੱਚ ਘੱਟੋ-ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਪੁਲਸ ਨੇ ਕਿਹਾ ਕਿ ਪਰਿਵਾਰ ਕਬਾੜ ਸਮੱਗਰੀ ਦੀ ਛਾਂਟੀ ਕਰ ਰਿਹਾ ਸੀ ਜਦੋਂ ਅਚਾਨਕ ਧਮਾਕਾ ਹੋ ਗਿਆ। ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ, ਦੋ ਪੁਰਸ਼ ਅਤੇ ਦੋ ਬੱਚੇ ਸ਼ਾਮਲ ਹਨ – ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਦੋ ਸਾਲ ਸੀ। ਸੂਬਾਈ ਪੁਲਿਸ ਮੁਖੀ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ
ਹੈਦਰ ਨੇ ਕਿਹਾ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਘਟਨਾ ਦੀ ਰਿਪੋਰਟ ਮੰਗੀ ਹੈ। ਬੰਬ ਨਿਰੋਧਕ ਦਸਤੇ ਅਤੇ ਖੁਫੀਆ ਏਜੰਸੀਆਂ ਦੇ ਕਰਮਚਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਸਬੂਤ ਇਕੱਠੇ ਕੀਤੇ। ਪੰਜਾਬ ਦੇ ਨਿਗਰਾਨ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਧਮਾਕੇ ‘ਚ ਜਾਨੀ ਨੁਕਸਾਨ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Comment here