ਇਸਲਾਮਾਬਾਦ— ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਪਾਕਿਸਤਾਨੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜਾਇਦਾਦ ਅਤੇ ਆਮਦਨ ਦੀ ਫੋਰੈਂਸਿਕ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਇਕ ਮੀਡੀਆ ਰਿਪੋਰਟ ਤੋਂ ਮਿਲੀ ਹੈ। ਨਿਊਜ਼ ਇੰਟਰਨੈਸ਼ਨਲ ਅਖਬਾਰ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਦਿੱਤੀ ਹੈ। ਖਬਰਾਂ ਮੁਤਾਬਕ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਕੇਂਦਰੀ ਸਕੱਤਰੇਤ ਦੇ ਚਾਰ ਕਰਮਚਾਰੀਆਂ ਦੇ ਬੈਂਕ ਖਾਤੇ ਦੇ ਵੇਰਵੇ ਵੀ ਲੈਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਦੇ ਕੇਂਦਰੀ ਬੈਂਕ ਨੇ ਇਮਰਾਨ ਖਾਨ ਦੀ ਅਗਵਾਈ ਵਾਲੀ ਪਾਰਟੀ ਪੀਟੀਆਈ ਦੇ ਚਾਰ ਕਰਮਚਾਰੀਆਂ ਦੇ ਨਿੱਜੀ ਖਾਤਿਆਂ ਵਿੱਚ ਆਉਣ ਵਾਲੀ ਵੱਡੀ ਰਕਮ ਦਾ ਰਿਕਾਰਡ ਮੰਗਿਆ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਗ੍ਰਿਫਤਾਰੀਆਂ ਵੀ ਕੀਤੀਆਂ ਜਾਣਗੀਆਂ। ਸਰਕਾਰੀ ਸੂਤਰਾਂ ਅਨੁਸਾਰ ਸਾਬਕਾ ਸੱਤਾਧਾਰੀ ਪਾਰਟੀ ਦੇ 2013 ਤੋਂ 2022 ਦਰਮਿਆਨ ਵਿਦੇਸ਼ੀ ਚੰਦੇ ਦਾ ਰਿਕਾਰਡ ਵੀ ਮੰਗਿਆ ਜਾ ਰਿਹਾ ਹੈ। ਸੂਤਰਾਂ ਨੇ ਕਿਹਾ ਕਿ ਵੇਰਵਿਆਂ ਦੀ ਸੁਤੰਤਰ ਆਡੀਟਰਾਂ ਦੁਆਰਾ ਫੋਰੈਂਸਿਕ ਤੌਰ ‘ਤੇ ਜਾਂਚ ਕੀਤੀ ਜਾਵੇਗੀ, ਜਦੋਂ ਕਿ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਅਤੇ ਫੈਡਰਲ ਬੋਰਡ ਆਫ਼ ਰੈਵੇਨਿਊ (ਐਫਬੀਆਰ) ਆਪਣੇ-ਆਪਣੇ ਪੱਧਰ ‘ਤੇ ਰਿਕਾਰਡ ਪ੍ਰਾਪਤ ਕਰਨ ਤੋਂ ਬਾਅਦ ਕਾਰਵਾਈ ਕਰਨਗੇ।
ਪਾਕਿ ਸਰਕਾਰ ਇਮਰਾਨ ਦੀ ਆਮਦਨ ਤੇ ਜਾਇਦਾਦ ਦੀ ਜਾਂਚ ਕਰੇਗੀ

Comment here