ਸਿਆਸਤਖਬਰਾਂਦੁਨੀਆ

ਪਾਕਿ ਸਰਕਾਰ ਦੇ ਆਰਡੀਨੈਂਸ ਵਿਰੁੱਧ ਅਧਿਆਪਕਾਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ

ਇਸਲਾਮਾਬਾਦ-ਇੱਥੋਂ ਦੇ ਮੈਟਰੋਪੋਲੀਟਨ ਕਾਰਪੋਰੇਸ਼ਨ ਦੇ ਅਧੀਨ ਜਨਤਕ ਖੇਤਰ ਦੇ ਸਕੂਲਾਂ ਨੂੰ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਹਜ਼ਾਰਾਂ ਅਧਿਆਪਕਾਂ ਨੇ ਬੀਤੇ ਵੀਰਵਾਰ ਨੂੰ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਡਾਨ ਅਖਬਾਰ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਲਗਭਗ 390 ਸਕੂਲਾਂ ਦੇ ਅਧਿਆਪਕ ਅਤੇ ਗੈਰ-ਅਧਿਆਪਕ ਸਟਾਫ ਨੈਸ਼ਨਲ ਪ੍ਰੈੱਸ ਕਲੱਬ ਦੇ ਸਾਹਮਣੇ ਇਕੱਠੇ ਹੋਏ ਅਤੇ ਫਿਰ ਸਾਰੇ ਸੰਸਦ ਭਵਨ ਲਈ ਰਵਾਨਾ ਹੋ ਗਏ। ਪੁਲਸ ਨੇ ਭਾਵੇਂ ਕਿ ਉਨ੍ਹਾਂ ਨੂੰ ਡੀ-ਚੌਕ ’ਤੇ ਰੋਕ ਲਿਆ ਪਰ ਕਿਸੇ ਤਰ੍ਹਾਂ ਪ੍ਰਦਰਸ਼ਨਕਾਰੀ ਅਧਿਆਪਕ ਕਾਂਸਟੀਚਿਊਸ਼ਨ ਐਵੇਨਿਊ ’ਤੇ ਪੁੱਜਣ ’ਚ ਕਾਮਯਾਬ ਰਹੇ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਕੂਲ ਬੰਦ ਰਹਿਣਗੇ ਅਤੇ ਉਹ ਅਗਲੇ ਹਫ਼ਤੇ ਤੱਕ ਧਰਨਾ ਦੇਣਗੇ, ਜਿਸ ਵਿੱਚ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਸ਼ਾਮਲ ਹੋਣਗੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਕੂਲ ਫਿਲਹਾਲ ਬੰਦ ਰਹਿਣਗੇ ਅਤੇ ਅਗਲੇ ਹਫ਼ਤੇ ਉਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕੇ ਧਰਨਾ ਦੇਣਗੇ।

Comment here