ਪੇਸ਼ਾਵਰ-ਜਮਾਤ ਏ ਇਸਲਾਮੀ ਦੇ ਬੁਲਾਰੇ ਅਮੀਰ ਸਿਰਾਜੁਲ ਹੱਕ ਨੇ ਮਨਸੂਰਾ ਵਿਖੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਬਲੋਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਅਮੀਰ ਸਿਰਾਜੁਲ ਹੱਕ ਨੇ ਕਿਹਾ ਕਿ 12 ਦਸੰਬਰ ਨੂੰ ਬਲੋਚ ਏਕਤਾ ਦਿਵਸ ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਸ ਦਾ ਮਕਸਦ ਬਲੋਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦਾ ਅੰਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਪਰ ਇੱਥੋਂ ਦੇ ਲੋਕ ਬੁਨਿਆਦੀ ਲੋੜਾਂ ਤੋਂ ਵੀ ਵਾਂਝੇ ਹਨ। ਮੌਜੂਦਾ ਅਤੇ ਪਿਛਲੀਆਂ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀਆਂ ਹਨ। ਮੀਟਿੰਗ ਨੇ ਸਿਆਲਕੋਟ ਕਾਂਡ ਦੀ ਨਿਖੇਧੀ ਕਰਦਿਆਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ।
ਪਾਕਿ ਸਰਕਾਰ ਬਲੋਚ ਲੋਕਾਂ ਨੂੰ ਕਰ ਰਹੀ ਨਜ਼ਰਅੰਦਾਜ਼-ਜਮਾਤ ਏ ਇਸਲਾਮੀ

Comment here