ਖਬਰਾਂਚਲੰਤ ਮਾਮਲੇਦੁਨੀਆ

ਪਾਕਿ ਸੜਕ ਹਾਦਸੇ ‘ਚ 13 ਲੋਕਾਂ ਦੀ ਹੋਈ ਮੌਤ

ਇਸਲਾਮਾਬਾਦ-ਇਥੋਂ ਦੇ ਜ਼ਿਲ੍ਹਾ ਪੁਲਸ ਅਧਿਕਾਰੀ ਰਿਜ਼ਵਾਨ ਉਮਰ ਗੋਂਡਲ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਸ਼ਨੀਵਾਰ ਤੜਕੇ ਵਾਪਰੇ ਸੜਕ ਹਾਦਸੇ ਵਿੱਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਘਟਨਾ ਸੂਬੇ ਦੇ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਰੁਕਨਪੁਰ ਇਲਾਕੇ ਨੇੜੇ ਸੁਪਰ ਹਾਈਵੇਅ ਐੱਮ-5 ‘ਤੇ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਸੁਪਰ ਹਾਈਵੇਅ ‘ਤੇ ਟਾਇਰ ਫਟਣ ਕਾਰਨ ਇਕ ਯਾਤਰੀ ਵੈਨ ਪਲਟ ਗਈ, ਇਸ ਦੌਰਾਨ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਯਾਤਰੀ ਵਾਹਨ ਅਤੇ ਇਕ ਜੀਪ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੌਕੇ ‘ਤੇ ਹੀ 13 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ 20 ਤੋਂ ਵੱਧ ਲੋਕ ਜ਼ਖ਼ਮੀ ਵੀ ਹੋਏ ਹਨ। ਬਚਾਅ ਟੀਮਾਂ ਅਤੇ ਪੈਟਰੋਲਿੰਗ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਪਹੁੰਚਾਇਆ।

Comment here