ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪਾਕਿ ਸੱਤਾਧਾਰੀ ਗੱਠਜੋੜ ਨੇ ਅਦਾਲਤ ਦਾ ਫ਼ੈਸਲਾ ਨਾ ਮੰਨਿਆ

ਇਸਲਾਮਾਬਾਦ-ਇੱਥੋਂ ਦੀ ਡਾਅਨ ਰਿਪੋਰਟ ਮੁਤਾਬਕ ਪਾਕਿਸਤਾਨ ਦੇ ਸੁਪਰੀਮ ਕੋਰਟ ਵਲੋਂ ਪੰਜਾਬ ਦੀ ਮੁੱਖ ਮੰਤਰੀ ਚੋਣ ਖਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਇਕ ਸੰਪੂਰਨ ਬੈਂਚ ਦਾ ਗਠਨ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਸੱਤਾਧਾਰੀ ਗਠਜੋੜ ਨੇ ਅਦਾਲਤ ਦੀ ਕਾਰਵਾਈ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।
ਰਿਪੋਰਟ ਮੁਤਾਬਕ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਦੀ ਪ੍ਰਧਾਨਗੀ ’ਚ ਸੋਮਵਾਰ ਨੂੰ ਹੋਈ ਬੈਠਕ ’ਚ ਸੱਤਾਧਾਰੀ ਦਲਾਂ ਦੇ ਨੇਤਾਵਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਭਵਿੱਖ ਦੀ ਰੂਪ-ਰੇਖਾ ਤਿਆਰ ਕਰਨ ਨੂੰ ਲੈ ਕੇ ਚਰਚਾ ਕੀਤੀ। ਜਮੀਅਤ ਉਲੇਮਾ-ਏ-ਇਸਲਾਮ (ਜੇ. ਯੂ. ਆਈ.ਐੱਫ.) ਮੁਖੀ ਮੌਲਾਨਾ ਫਜਲੁਰ ਰਹਿਮਾਨ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਦੀ ਸੁਣਵਾਈ ਕਰ ਰਹੀ ਤਿੰਨ ਜੱਜਾਂ ਦੀ ਬੈਂਚ ਵਲੋਂ ਐਲਾਨੇ ਕਿਸੇ ਵੀ ਫ਼ੈਸਲੇ ਨੂੰ ਅਸਥਾਈ ਤੌਰ ’ਤੇ ਮੰਨਿਆ ਜਾਵੇਗਾ।
ਸੁਪਰੀਮ ਕੋਰਟ ਦੇ ਸੰਪੂਰਨ ਬੈਂਚ ਦਾ ਗਠਨ ਕਰਨ ਤੋਂ ਇਨਕਾਰ ਕਰਨ ਦੇ ਫ਼ੈਸਲੇ ਨੂੰ ਖਾਰਜ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਇਸ ਬੈਂਚ ਦੇ ਸਾਹਮਣੇ ਪੇਸ਼ ਨਹੀਂ ਹੋਵੇਗੀ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐੱਮ. ਐੱਲ.-ਐੱਨ.) ਦੇ ਸੀਨੀਅਰ ਉਪ ਮੁਖੀ ਸ਼ਾਹਿਦ ਖਾਕਾਨ ਅੱਬਾਸੀ ਨੇ ਕਿਹਾ ਕਿ ਇਹ ਮਾਮਲਾ ਸੁਪਰੀਮ ਕੋਰਟ ਲਈ ਇਕ ਸਖ਼ਤ ਪ੍ਰੀਖਿਆ ਦੀ ਤਰ੍ਹਾਂ ਹੋਵੇਗਾ।
ਉਨ੍ਹਾਂ ਕਿਹਾ, ‘‘ਨਿਆਂ ਦੀ ਮੰਗ ਹੈ ਕਿ ਜੇਕਰ ਕਿਸੇ ਬੈਂਚ ਜਾਂ ਜੱਜ ’ਤੇ ਕੋਈ ਸਵਾਲ ਚੁੱਕਿਆ ਗਿਆ ਹੈ ਤਾਂ ਉਨ੍ਹਾਂ ਨੂੰ ਖ਼ੁਦ ਨੂੰ ਅਜਿਹੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ। ਇਹੀ ਕਾਨੂੰਨ ਦੀ ਸਰਵਉੱਚਤਾ ਹੈ। ਇਹ ਇਸ ਬੈਂਚ ਨੂੰ ਤੈਅ ਕਰਨਾ ਹੈ ਕਿ ਇਤਿਹਾਸ ’ਚ ਉਨ੍ਹਾਂ ਦਾ ਵਤੀਰਾ ਕਿਵੇਂ ਰਹੇਗਾ।’’

Comment here