ਬਲੋਚ-ਪਾਕਿਸਤਾਨ ਦੇ ਬਲੋਚਿਸਤਾਨ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮੁਹੰਮਦ ਨੂਰ ਮੇਸਕਨਜਈ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸ਼ਾਮ ਨੂੰ ਮਸਜਿਦ ਤੋਂ ਵਾਪਸ ਆਉਂਦੇ ਸਮੇਂ ਉਨ੍ਹਾਂ ‘ਤੇ ਕਾਤਲਾਨਾ ਹਮਲਾ ਕੀਤਾ ਗਿਆ। ਕਿਸੇ ਅਣਪਛਾਤੇ ਹਮਲਾਵਰ ਨੇ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। ਇਹ ਘਟਨਾ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਖਾਰਨ ‘ਚ ਵਾਪਰੀ ਹੈ।ਗੋਲੀ ਲੱਗਣ ਤੋਂ ਬਾਅਦ ਮੁਹੰਮਦ ਨੂਰ ਮੇਸਕਨਜਈ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ੳਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਬਲੋਚਿਸਤਾਨ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮੁਹੰਮਦ ਨੂਰ ਮੇਸਕਨਜਈ ਦੇ ਕਤਲ ਦੀ ਨਿੰਦਾ ਕਰਦੇ ਹੋਏ ਬਲੋਚਿਸਤਾਨ ਦੇ ਮੁੱਖ ਮੰਤਰੀ ਮਾਰੀ ਅਬਦੁਲ ਕੁਦੁਸ ਨੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਭੁੱਲਣਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀ ਦੇ ਦੁਸ਼ਮਣ ਆਪਣੇ ਕਾਇਰਾਨਾ ਹਮਲਿਆਂ ਨਾਲ ਦੇਸ਼ ਨੂੰ ਡਰਾ ਨਹੀਂ ਸਕਦੇ। ਉਨ੍ਹਾਂ ਨੇ ਸਾਬਕਾ ਚੀਫ਼ ਜਸਟਿਸ ਨੂੰ ਨਿਡਰ ਜੱਜ ਦੱਸਦੇ ਹੋਏ ਉਨ੍ਹਾਂ ਦੀ ਤਾਰੀਫ ਕੀਤੀ। ਇਸ ਦੇ ਨਾਲ ਹੀ ਕਵੇਟਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਜਮਲ ਖਾਨ ਕੱਕੜ ਨੇ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਕਿਹਾ ਕਿ ਅਸੀਂ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਪਾਕਿ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਦਾ ਕਤਲ
![](https://panjabilok.net/wp-content/uploads/2022/10/depositphotos_4983284-stock-illustration-headline-word-crime-blood.webp)
Comment here