ਨਵੀਂ ਦਿੱਲੀ-ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਸ਼ੁੱਕਰਵਾਰ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਨਿਊਯਾਰਕ-ਦਿੱਲੀ ਉਡਾਣ ਦੌਰਾਨ ਇਕ ਯਾਤਰੀ ਵਲੋਂ ਮਹਿਲਾ ਸਹਿ-ਯਾਤਰੀ ‘ਤੇ ਕਥਿਤ ਤੌਰ ‘ਤੇ ਪਿਸ਼ਾਬ ਕਰਨ ਵਾਲੀ ਘਟਨਾ ਦੇ ਸਬੰਧ ਵਿਚ ਡੀਜੀਸੀਏ ਨੇ ਏਅਰਲਾਈਨ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਕਿਹਾ ਕਿ ਉਸ ਜਹਾਜ਼ ਦੇ ਪਾਇਲਟ-ਇਨ-ਕਮਾਂਡ ਦਾ ਲਾਇਸੈਂਸ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 26 ਨਵੰਬਰ 2022 ਨੂੰ ਵਾਪਰੀ ਇਸ ਘਟਨਾ ਦੇ ਸੰਦਰਭ ‘ਚ ਆਪਣੀ ਡਿਊਟੀ ਨਿਭਾਉਣ ‘ਚ ਅਸਫਲ ਰਹਿਣ ‘ਤੇ ਏਅਰ ਇੰਡੀਆ ਦੀ ਫਲਾਈਟ ਸਰਵਿਸਿਜ਼ ਦੇ ਡਾਇਰੈਕਟਰ ‘ਤੇ ਤਿੰਨ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਹ ਮਾਮਲਾ 4 ਜਨਵਰੀ ਨੂੰ ਡੀਜੀਸੀਏ ਦੇ ਧਿਆਨ ਵਿੱਚ ਆਉਣ ‘ਤੇ ਏਅਰ ਇੰਡੀਆ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ।
ਪਿਸ਼ਾਬ ਕਾਂਡ : ਡੀਜੀਸੀਏ ਨੇ ਏਅਰਲਾਈਨ ਨੂੰ ਲਗਾਇਆ 30 ਲੱਖ ਦਾ ਜੁਰਮਾਨਾ


Comment here