ਲਹਿਰਾਗਾਗਾ: ਤਕਰੀਬਨ ਪਿਛਲੇ ਦੋ ਸਾਲ ਤੋਂ ਪੰਜਾਬ ਤੇ ਕੇਂਦਰ ਸਰਕਾਰਾਂ ਕੋਵਿਡ ਕਾਰਨ ਲਗਾਤਾਰ ਸਕੂਲਾਂ ਨੂੰ ਬੰਦ ਕਰਦੀਆਂ ਆ ਰਹੀਆਂ ਹਨ। ਜਿਸ ਨਾਲ ਬੱਚਿਆਂ ਦਾ ਭਵਿੱਖ ਧੁੰਦਲਾ ਨਜ਼ਰ ਆ ਰਿਹਾ ਹੈ। ਇਸੇ ਹਾਲਾਤਾਂ ਤੋਂ ਦੁਖੀ ਲੋਕਾਂ ਨੇ ਲਹਿਰਾਗਾਗਾ ਦੇ ਨੇੜਲੇ ਪਿੰਡ ਲਹਿਲ ਖੁਰਦ ਇਕੱਠੇ ਹੋ ਕੇ ਪਿੰਡ ਦਾ ਸਰਕਾਰੀ ਸਕੂਲ ਖੁੱਲ੍ਹਵਾਇਆ ਅਤੇ ਕਿਹਾ ਕਿ ਕਰੋਨਾ ਦੀ ਆੜ ਵਿੱਚ ਸਰਕਾਰਾਂ ਬੱਚਿਆਂ ਦਾ ਭਵਿੱਖ ਖ਼ਰਾਬ ਕਰ ਰਹੀਆਂ ਹਨ। ਜਦ ਕਿ ਦੂਸਰੇ ਪਾਸੇ ਵੋਟਾਂ ਦੇ ਪ੍ਰਚਾਰ ਲਈ ਵੱਡੀਆਂ-ਵੱਡੀਆਂ ਰੈਲੀਆਂ ਅਤੇ ਇਕੱਠ ਹੋ ਰਹੇ ਹਨ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਪਿੰਡ ਇਕਾਈ ਦੇ ਪ੍ਰਧਾਨ ਹਰ੍ਸੇਵਕ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਨੇ ਕਿਹਾ ਕਿ ਇਹ ਸਿਰਫ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਕਾਰਨ ਹੋ ਰਿਹਾ ਹੈ। ਬੱਚੇ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ। ਇਸ ਸਭ ਲਈ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਕਥਿਤ ਜ਼ਿੰਮੇਵਾਰ ਹੈ। ਉਨ੍ਹਾਂ ਸਕੂਲ ਖੁੱਲਵਾਉਣ ਤੋਂ ਬਾਅਦ ਕਿਹਾ ਕਿ ਜੇਕਰ ਸਕੂਲ ਦੁਬਾਰਾ ਬੰਦ ਹੁੰਦਾ ਹੈ ਤਾਂ ਇਥੋਂ ਦਾ ਪ੍ਰਸ਼ਾਸਨ ਅਤੇ ਸਰਕਾਰ ਜ਼ਿੰਮੇਵਾਰ ਹੋਵੇਗੀ ਅਤੇ ਜਥੇਬੰਦੀ ਪਿੰਡ ਵਾਸੀਆਂ ਅਤੇ ਬੱਚਿਆਂ ਅਤੇ ਪਰਿਵਾਰਾਂ ਸਮੇਤ ਪ੍ਰਸ਼ਾਸਨ ਖ਼ਿਲਾਫ਼ ਸੜਕਾਂ ਉੱਤੇ ਉੱਤਰੇਗੀ।
ਪਿੰਡ ਵਾਸੀਆਂ ਨੇ ਲਹਿਰਾਗਾਗਾ ਨੇੜੇ ਖੁੱਲਵਾਇਆ ਸਰਕਾਰੀ ਸਕੂਲ

Comment here