ਸਿਆਸਤਖਬਰਾਂ

ਪੀਏਯੂ ’ਚ 23-24 ਸਤੰਬਰ ਨੂੰ ਲੱਗੇਗਾ ਕਿਸਾਨ ਮੇਲਾ

ਲੁਧਿਆਣਾ-ਕੋਰੋਨਾ ਮਹਾਂਮਾਰੀ ਕਾਰਨ ਪਿਛਲੇ 2 ਸਾਲਾਂ ਦੌਰਾਨ ਕਿਸਾਨ ਮੇਲਾ ਆਨਲਾਈਨ ਹੀ ਹੁੰਦਾ ਰਿਹਾ ਹੈ ਪਰ ਇਸ ਵਾਰ ਇਹ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ’ਚ ਇਸ ਵਾਰ ਕਿਸਾਨ ਮੇਲਾ 23-24 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ। ਜਾਣਕਾਰੀ ਮੁਤਾਬਕ ਯੂਨਿਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

Comment here