ਸਿਆਸਤਖਬਰਾਂਦੁਨੀਆ

ਪੀਐਮ ਮੋਦੀ ‘ਤੇ ਜੋਅ ਬਾਈਡੇਨ ਦੇ ਨਾਂ ਨਵਾਂ ਰਿਕਾਰਡ ਦਰਜ

ਨਵੀਂ ਦਿੱਲੀ-ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਪਹਿਲੀ ਵਾਰ ਭਾਰਤ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਜੋਅ ਬਾਈਡੇਨ ਨਾਲ ਭਾਰਤ ‘ਚ ਮੁਲਾਕਾਤ ਕਰਨ ਦੇ ਨਾਲ ਹੀ ਇਕ ਨਵਾਂ ਰਿਕਾਰਡ ਬਣਾ ਲਿਆ ਹੈ। ਦਰਅਸਲ ਪ੍ਰਧਾਨ ਮੰਤਰੀ ਮੋਦੀ ਦੇ ਕਾਰਜਕਾਲ ਦੌਰਾਨ ਬਾਈਡੇਨ ਤੀਜੇ ਅਮਰੀਕੀ ਰਾਸ਼ਟਰਪਤੀ ਹਨ, ਜੋ ਭਾਰਤ ਆਏ। ਉਨ੍ਹਾਂ ਨੇ 8 ਸਤੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਵੀ ਕੀਤੀ। ਇਸ ਦੌਰਾਨ ਦੋਹਾਂ ਨੇਤਾਵਾਂ ਵਿਚਕਾਰ ਕਈ ਅਹਿਮ ਮੁੱਦਿਆਂ ‘ਤੇ ਗੱਲਬਾਤ ਹੋਈ। ਜੋਅ ਬਾਈਡੇਨ ਤੀਜੇ ਅਮਰੀਕੀ ਰਾਸ਼ਟਰਪਤੀ ਹਨ, ਜੋ ਭਾਰਤ ਆਏ। ਇਸ ਤੋਂ ਪਹਿਲਾਂ 2020 ‘ਚ ਡੋਨਾਲਡ ਟਰੰਪ ਅਤੇ ਉਸ ਤੋਂ ਪਹਿਲਾਂ ਬਰਾਕ ਓਬਾਮਾ ਸਾਲ 2015 ‘ਚ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ਦਾ ਦੌਰਾ ਕਰ ਚੁੱਕੇ ਹਨ। ਭਾਰਤ ਆਉਣ ਵਾਲੇ ਸਭ ਤੋਂ ਪਹਿਲੇ ਰਾਸ਼ਟਰਪਤੀ ਡੀ. ਆਈਜਨਹਾਵਰ ਸਨ। ਉਹ ਦਸੰਬਰ 1959 ‘ਚ ਭਾਰਤ ਆਏ ਸਨ।

Comment here