ਸਿਆਸਤਖਬਰਾਂਚਲੰਤ ਮਾਮਲੇ

ਪੀਐਮ ਮੋਦੀ ਨੇ ਡਾਕ ਟਿਕਟ ਤੇ 75 ਰੁਪਏ ਦਾ ਸਿੱਕਾ ਕੀਤਾ ਜਾਰੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵਾਂ ਸੰਸਦ ਭਵਨ ਦੇਸ਼ ਨੂੰ ਸਮਰਪਿਤ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਡਾਕ ਵਿਭਾਗ ਦੇ ਸਮਾਰਕ ਡਾਕ ਟਿਕਟ ਜਾਰੀ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਵਿੱਤ ਵਿਭਾਗ ਵਲੋਂ ਤਿਆਰ ਕੀਤੇ ਗਏ 75 ਰੁਪਏ ਦਾ ਸਿੱਕਾ ਜਾਰੀ ਕੀਤਾ। ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਨੂੰ ਯਾਦਗਾਰ ਬਣਾਉਣ ਲਈ ਜਾਰੀ ਕੀਤੇ ਗਏ ਸਿੱਕੇ ਦਾ ਵਜ਼ਨ 33 ਗ੍ਰਾਮ ਹੈ। ਦੱਸਿਆ ਜਾ ਰਿਹਾ ਹੈ ਕਿ 50 ਫ਼ੀਸਦੀ ਚਾਂਦੀ, 40 ਫ਼ੀਸਦੀ ਕਾਪਰ ਅਤੇ 5-5 ਫ਼ੀਸਦੀ ਜਿੰਕ ਦੇ ਮਿਸ਼ਰਣ ਨਾਲ ਤਿਆਰ ਇਸ ਸਿੱਕੇ ਦਾ ਵਿਆਸ 44 ਮਿਲੀਮੀਟਰ ਹੈ। 75 ਰੁਪਏ ਦੇ ਇਸ ਸਿੱਕੇ ‘ਤੇ ਹਿੰਦੀ ਵਿਚ ਭਾਰਤ ਅਤੇ ਅੰਗਰੇਜ਼ੀ ਵਿਚ ਇੰਡੀਆ ਵੀ ਲਿਖਿਆ ਹੋਇਆ ਹੈ। ਇਸ ਸਿੱਕੇ ‘ਤੇ ਨਵੇਂ ਸੰਸਦ ਭਵਨ ਦੀ ਤਸਵੀਰ ਹੈ ਅਤੇ ਇਸ ਦੇ ਹੇਠਾਂ ਸਾਲ 2023 ਲਿਖਿਆ ਹੈ।

Comment here