ਸਿਆਸਤਖਬਰਾਂਚਲੰਤ ਮਾਮਲੇ

ਮੋਦੀ ਨੇ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿੱਤੀ ਹਰੀ ਝੰਡੀ

ਹੈਦਰਾਬਾਦ-ਹੈਦਰਾਬਾਦ ‘ਚ ਸਿਕੰਦਰਾਬਾਦ-ਤਿਰੂਪਤੀ ਵੰਦੇ ਭਾਰਤ ਐਕਸਪ੍ਰੈੱਸ ਟਰੇਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਸਿੰਕਦਰਾਬਾਦ ਰੇਲਵੇ ਸਟੇਸ਼ਨ ‘ਤੇ ਇਸ ਟਰੇਨ ਨੂੰ ਹਰੀ ਝੰਡੀ ਵਿਖਾਈ। ਉਹ ਰੇਲਵੇ ਸਟੇਸ਼ਨ ‘ਤੇ ਖੜ੍ਹੀ ਟਰੇਨ ਵਿਚ ਸਵਾਰ ਹੋਏ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਟਰੇਨ ਦੇ ਸ਼ੁਰੂ ਹੋਣ ਨਾਲ ਤੇਲੰਗਾਨਾ ਦੇ ਸਿਕੰਦਰਾਬਦ ਅਤੇ ਗੁਆਂਢੀ ਸੂਬੇ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਸ਼ਹਿਰ ਵਿਚਾਲੇ ਯਾਤਰਾ ਦੇ ਸਮੇਂ ‘ਚ ਕਰੀਬ ਸਾਢੇ 3 ਘੰਟੇ ਦੀ ਕਮੀ ਆਵੇਗੀ, ਜਿਸ ਨਾਲ ਵਿਸ਼ੇਸ਼ ਰੂਪ ਨਾਲ ਯਾਤਰੀਆਂ ਨੂੰ ਫਾਇਦਾ ਹੋਵੇਗਾ। 720 ਕਰੋੜ ਰੁਪਏ ਦੀ ਲਾਗਤ ਨਾਲ ਸਿਕੰਦਰਾਬਾਦ ਰੇਲਵੇ ਸਟੇਸ਼ਨ ਦੇ ਪੁਨਰ-ਵਿਕਾਸ ‘ਚ ਵਿਸ਼ਵ-ਪੱਧਰੀ ਸਹੂਲਤਾਂ ਅਤੇ ਸੁੰਦਰਤਾ ਨਾਲ ਡਿਜ਼ਾਈਨ ਕੀਤੀ ਸਟੇਸ਼ਨ ਇਮਾਰਤ ਸ਼ਾਮਲ ਹੈ। ਪ੍ਰਧਾਨ ਮੰਤਰੀ ਮੋਦੀ ਨੇ 15 ਜਨਵਰੀ ਨੂੰ ਵੀਡੀਓ ਕਾਨਫਰੰਸ ਜ਼ਰੀਏ ਸਿਕੰਦਰਾਬਾਦ ਅਤੇ ਆਂਧਰਾ ਪ੍ਰਦੇਸ਼ ਵਿਚਾਲੇ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ, ਜੋ ਦੋਹਾਂ ਤੇਲੁਗੂ ਭਾਸ਼ੀ ਸੂਬਿਆਂ ਨੂੰ ਇਸ ਤਰ੍ਹਾਂ ਦੀ ਸੇਵਾ ਨਾਲ ਜੋੜਨ ਵਾਲੀ ਪਹਿਲੀ ਟਰੇਨ ਸੀ।

Comment here