ਸਿਆਸਤਖਬਰਾਂਦੁਨੀਆ

ਪੀਐਮ ਮੋਦੀ ਭਗਵਾਨ ਨੂੰ ਵੀ ਸਮਝਾ ਸਕਦੇ : ਰਾਹੁਲ ਗਾਂਧੀ

ਕੈਲੀਫੋਰਨੀਆ-ਅਮਰੀਕਾ ਦੌਰੇ ‘ਤੇ ਆਏ ਕਾਂਗਰਸੀ ਆਗੂ ਰਾਹੁਲ ਗਾਂਧੀ ਕੈਲੀਫੋਰਨੀਆ ‘ਚ “ਮੁਹੱਬਤ ਕੀ ਦੁਕਾਨ” ਪ੍ਰੋਗਰਾਮ ‘ਚ ਹਿੱਸਾ ਲੈ ਰਹੇ ਹਨ। ਉਹ ਅਮਰੀਕੀ ਭਾਰਤੀਆਂ ਨੂੰ ਸੰਬੋਧਨ ਕਰ ਰਹੇ ਹਨ। ਇਹ ਪ੍ਰੋਗਰਾਮ ਇੰਡੀਅਨ ਓਵਰਸੀਜ਼ ਕਾਂਗਰਸ ਵੱਲੋਂ ਕਰਵਾਇਆ ਗਿਆ ਹੈ। ਰਾਹੁਲ ਗਾਂਧੀ ਇਕ ਹਫਤੇ ਦੇ ਦੌਰੇ ‘ਤੇ ਮੰਗਲਵਾਰ ਨੂੰ ਹੀ ਅਮਰੀਕਾ ਦੇ ਸੇਨ ਫਰਾਂਸਿਸਕੋ ਪਹੁੰਚੇ ਹਨ। ਸੰਸਦ ਮੈਂਬਰ ਬਣਨ ਤੋਂ ਬਾਅਦ ਰਾਹੁਲ ਦੀ ਇਹ ਪਹਿਲੀ ਵਿਦੇਸ਼ ਯਾਤਰਾ ਹੈ। ਰਾਹੁਲ ਗਾਂਧੀ ਦਾ ਬੁੱਧਵਾਰ ਨੂੰ ਪ੍ਰਵਾਸੀ ਭਾਰਤੀਆਂ ਨਾਲ ਗੱਲਬਾਤ ਦਾ ਪ੍ਰੋਗਰਾਮ ਵੀ ਹੈ। ਰਾਹੁਲ ਗਾਂਧੀ ਨੇ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿਅੰਗ ਕੱਸਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕੁਝ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਉਹ ਸਭ ਕੁਝ ਜਾਣਦੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਵਿੱਚੋਂ ਇੱਕ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਪੀਐਮ ਮੋਦੀ ਭਗਵਾਨ ਨੂੰ ਵੀ ਸਮਝਾ ਸਕਦੇ ਹਨ।
ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅਮਰੀਕਾ ਦੇ ਕੈਲੀਫੋਰਨੀਆ ‘ਚ ਕਰਵਾਏ ਗਏ ‘ਮੁਹੱਬਤ ਕੀ ਦੁਕਾਨ’ ਪ੍ਰੋਗਰਾਮ ‘ਚ ਕਿਹਾ ਕਿ ਭਾਰਤ ‘ਚ ਸਿਆਸੀ ਦੁਨੀਆ ‘ਚ ਹਰ ਚੀਜ਼ ‘ਤੇ ਭਾਜਪਾ ਅਤੇ ਆਰਐੱਸਐੱਸ ਕੰਟਰੋਲ ਕਰ ਰਹੀ ਹੈ। ਉਨ੍ਹਾਂ ਭਾਜਪਾ ਤੇ ਆਰਐਸਐਸ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਲੋਕਾਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਰਾਹੁਲ ਨੇ ਕਿਹਾ ਕਿ ਲੋਕਾਂ ਨੂੰ ਡਰਾਉਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਲਈ ਇਸ ਹਫਤੇ ਸੋਮਵਾਰ ਨੂੰ ਪਾਸਪੋਰਟ ਜਾਰੀ ਕੀਤਾ ਗਿਆ ਹੈ।
ਸੇਨ ਫਰਾਂਸਿਸਕੋ ਵਿੱਚ ਭਾਰਤੀ-ਅਮਰੀਕੀਆਂ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਤੁਸੀਂ ਗੁੱਸੇ, ਨਫ਼ਰਤ, ਹੰਕਾਰ ਵਿੱਚ ਵਿਸ਼ਵਾਸ ਰੱਖਦੇ ਹੁੰਦੇ ਤਾਂ ਤੁਸੀਂ ਭਾਜਪਾ ਦੀ ਕਿਸੇ ਬੈਠਕ ਵਿੱਚ ਬੈਠੇ ਹੁੰਦੇ ਅਤੇ ਮੈਂ “ਮਨ ਕੀ ਬਾਤ” ਕਰ ਰਿਹਾ ਹੁੰਦਾ। ਇਸ ਤੋਂ ਪਹਿਲਾਂ ਭਾਜਪਾ ਆਗੂ ਸੁਬਰਾਮਨੀਅਮ ਸਵਾਮੀ ਨੇ ਰਾਹੁਲ ਗਾਂਧੀ ਨੂੰ ਪਾਸਪੋਰਟ ਦੇਣ ਦਾ ਵਿਰੋਧ ਕਰਦੇ ਹੋਏ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਪਾਸਪੋਰਟ ਦਿੱਤਾ ਜਾਂਦਾ ਹੈ ਤਾਂ ਉਹ ਵਿਦੇਸ਼ ਜਾ ਕੇ ਆਪਣੇ ਖਿਲਾਫ ਚੱਲ ਰਹੇ ਮਾਮਲਿਆਂ ਦੀ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ।
ਇਸ ‘ਤੇ ਅਦਾਲਤ ਨੇ ਕਿਹਾ ਸੀ ਕਿ ਰਾਹੁਲ ਦੇ ਦੌਰੇ ‘ਤੇ ਕਿਸੇ ਅਦਾਲਤ ਨੇ ਕੋਈ ਰੋਕ ਨਹੀਂ ਲਗਾਈ ਹੈ। ਯਾਤਰਾ ਕਰਨਾ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਇਹ ਕਰਨ ਤੋਂ ਉਹਨਾਂ ਨੂੰ ਰੋਕ ਨਹੀਂ ਸਕਦਾ। ਇਸ ਤੋਂ ਪਹਿਲਾਂ ਰਾਹੁਲ ਦੀ ਲੰਡਨ ਯਾਤਰਾ ਕਈ ਵਿਵਾਦਾਂ ‘ਚ ਰਹੀ ਸੀ। ਲੰਡਨ ‘ਚ ਰਾਹੁਲ ਦੇ ਭਾਸ਼ਣ ਨੂੰ ਲੈ ਕੇ ਭਾਜਪਾ ਦੇ ਸੰਸਦ ਮੈਂਬਰਾਂ ਨੇ ਸੰਸਦ ‘ਚ ਕਾਫੀ ਹੰਗਾਮਾ ਕੀਤਾ, ਜਿਸ ਕਾਰਨ ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ।

Comment here