ਸਿਆਸਤਖਬਰਾਂਚਲੰਤ ਮਾਮਲੇ

ਪੀਐੱਮ ਮੋਦੀ ਨੇ ਕੀਤੀ ਡੇਰਾ ਬਿਆਸ ਮੁਖੀ ਨਾਲ ਮੁਲਾਕਾਤ

ਨਵੀਂ ਦਿੱਲੀ:ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਇਸ ਅਧਿਆਤਮਕ ਸੰਸਥਾ ਦੀ ਸਮਾਜ ਸੇਵਾ ਲਈ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਅੱਜ ਤੋਂ ਪਹਿਲਾਂ, ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਰਾਧਾ ਸੁਆਮੀ ਸਤਸੰਗ ਬਿਆਸ ਦੀਆਂ ਸਮਾਜ ਸੇਵਾ ਦੀਆਂ ਪਹਿਲਕਦਮੀਆਂ ਸ਼ਲਾਘਾਯੋਗ ਹਨ।” ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਉਨ੍ਹਾਂ ਦੀ ਮੁਲਾਕਾਤ ਦੀ ਤਸਵੀਰ ਵੀ ਪੋਸਟ ਕੀਤੀ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਨੂੰ ਪੰਜਾਬ ਵਿੱਚ ਕਾਫ਼ੀ ਅਨੁਯਾਈਆਂ ਦਾ ਸਾਥ ਮਿਲਦਾ ਹੈ। ਸੂਬੇ ‘ਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

Comment here