ਅਪਰਾਧਖਬਰਾਂਚਲੰਤ ਮਾਮਲੇ

ਪੀਐੱਮ ਮੋਦੀ ਨੇ ਮੋਰਬੀ ਪੁਲ ਦਾ ਕੀਤਾ ਦੌਰਾ, ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਗੁਜਰਾਤ-ਅੰਗਰੇਜ਼ਾਂ ਦੇ ਜ਼ਮਾਨੇ ਦਾ ਬਣਿਆ ਮੋਰਬੀ ਪੁਲ ਹਾਦਸੇ ਨੇ ਪੂਰੀ ਦੁਨੀਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਰਬੀ ਵਿੱਚ ਪੁਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਖੋਜ ਅਤੇ ਬਚਾਅ ਕਾਰਜ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਨੇ ਹਸਪਤਾਲ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਨਾਲ ਵੀ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਮੋਰਬੀ ਪੁਲ ਹਾਦਸੇ ਦੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਹ ਮੋਰਬੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਘੱਟੋ-ਘੱਟ ਛੇ ਜ਼ਖ਼ਮੀਆਂ ਨੂੰ ਮਿਲੇ। ਪੀਐਮ ਮੋਦੀ ਨੇ ਮੋਰਬੀ ਜ਼ਿਲ੍ਹੇ ਵਿੱਚ ਘਟਨਾ ਸਥਾਨ ਦੇ ਦੌਰੇ ਦੌਰਾਨ ਹਾਦਸੇ ਤੋਂ ਬਾਅਦ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਲੱਗੇ ਲੋਕਾਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਨਾਲ ਗੁਜਰਾਤ ਦੇ ਮੋਰਬੀ ਵਿੱਚ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਅਧਿਕਾਰੀਆਂ ਨੇ ਪ੍ਰਧਾਨ ਮੰਤਰੀ ਨੂੰ ਹਾਦਸੇ ਤੋਂ ਬਾਅਦ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ। ਐਤਵਾਰ ਨੂੰ ਇਹ ਪੁਲ ਮੱਛੂ ਨਦੀ ਵਿੱਚ ਡਿੱਗਣ ਨਾਲ 141 ਲੋਕਾਂ ਦੀ ਮੌਤ ਹੋ ਗਈ ਸੀ। ਪ੍ਰਧਾਨ ਮੰਤਰੀ ਨੇ ਮੌਕੇ ‘ਤੇ ਪਹੁੰਚਣ ਤੋਂ ਪਹਿਲਾਂ ਇਲਾਕੇ ਦਾ ਹਵਾਈ ਸਰਵੇਖਣ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਮੋਰਬੀ ਵਿੱਚ ਪੁਲ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਉੱਥੇ ਚੱਲ ਰਹੇ ਖੋਜ ਅਤੇ ਬਚਾਅ ਕਾਰਜ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਦਰਬਾਰਗੜ੍ਹ ਪੈਲੇਸ ਪਹੁੰਚੇ ਜਿੱਥੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਹਾਦਸੇ ਅਤੇ ਪੁਲ ਦੇ ਡਿੱਗਣ ਦੇ ਸੰਭਾਵਿਤ ਕਾਰਨਾਂ ਬਾਰੇ ਜਾਣਕਾਰੀ ਦਿੱਤੀ।

Comment here