ਟੋਰਾਂਟੋ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਚੁੱਕੇ ਗਏ ਕਈ ਸਕਾਰਾਤਮਕ ਕਦਮਾਂ ਲਈ ਕੈਨੇਡਾ ਵਿਚ ਰਹਿ ਰਹੇ ਭਾਰਤੀ ਮੂਲ ਦੇ ਸਿੱਖ ਆਗੂ ਰਿਪੁਦਮਨ ਸਿੰਘ ਮਲਿਕ ਨੇ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਉਹਨਾਂ ਨੇ ਮੋਦੀ ਸਰਕਾਰ ਦੁਆਰਾ ਚੁੱਕੇ ਗਏ ਬੇਮਿਸਾਲ ਸਕਾਰਾਤਮਕ ਕਦਮਾਂ ਲਈ ਉਹਨਾਂ ਦਾ “ਤਹਿ ਦਿਲੋਂ ਧੰਨਵਾਦ” ਪ੍ਰਗਟ ਕੀਤਾ। ਆਪਣੇ ਪੱਤਰ ਵਿਚ ਉਹਨਾਂ ਨੇ ਲਿਖਿਆ ਕਿ ਮੈਂ ਇਹ ਪੱਤਰ ਤੁਹਾਨੂੰ ਲੰਬੇ ਸਮੇਂ ਤੋਂ ਪੜ੍ਹੀਆਂ ਜਾਣ ਵਾਲੀਆਂ ਸਿੱਖ ਮੰਗਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਪਣੇ ਵੱਲੋਂ ਚੁੱਕੇ ਗਏ ਬੇਮਿਸਾਲ ਸਕਾਰਾਤਮਕ ਕਦਮਾਂ ਲਈ ਦਿਲੋਂ ਧੰਨਵਾਦ ਪ੍ਰਗਟ ਕਰਨ ਲਈ ਲਿਖ ਰਿਹਾ ਹਾਂ, ਜਿਸ ਵਿੱਚ ਵਿਦੇਸ਼ਾਂ ਵਿੱਚ ਰਹਿੰਦੇ ਹਜ਼ਾਰਾਂ ਸਿੱਖਾਂ ਦੇ ਭਾਰਤ ਦੌਰੇ, ਪਾਸਪੋਰਟ ਅਤੇ ਵੀਜ਼ਾ ਦੇਣ ‘ਤੇ ਪਾਬੰਦੀ ਲਗਾਉਣ ਵਾਲੀ ਬਲੈਕਲਿਸਟ ਨੂੰ ਖ਼ਤਮ ਕਰਨਾ ਸ਼ਾਮਲ ਹੈ। ਸ਼ਰਨਾਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ 1984-ਦੰਗਿਆਂ ਦੇ ਬੰਦ ਕੀਤੇ ਗਏ ਸੈਂਕੜੇ ਕੇਸਾਂ ਨੂੰ ਮੁੜ ਖੋਲ੍ਹਣਾ, ਜਿਹਨਾਂ ਵਿਚ ਕੁਝ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਜੇਲ੍ਹ ਦੀ ਸਜ਼ਾ ਦਿੱਤੀ ਗਈ।ਇਸ ਤੋਂ ਇਲਾਵਾ 1984 ਦੇ ਦੰਗਿਆਂ ਨੂੰ ‘ਨਸਲਕੁਸ਼ੀ’ ਕਰਾਰ ਦੇਣਾ ਅਤੇ ਤਤਕਾਲੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੁਆਰਾ ਸਦਨ ਵਿਚ ਸਿੱਖ ਵਿਰੋਧੀ ਨਸਲਕੁਸ਼ੀ ਦੇ ਪੀੜਤਾਂ ਦੇ ਲਈ ਪ੍ਰਤੀ ਪਰਿਵਾਰ 5 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕਰਨਾ ਹੈ।
ਆਪਣੇ ਪੱਤਰ ਵਿਚ ਉਹਨਾਂ ਨੇ ਅੱਗੇ ਲਿਖਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਨਾਲ ਭਾਰਤ ਤੋਂ ਸ਼ਰਧਾਲੂਆਂ ਨੂੰ ਸਾਡੇ ਪਹਿਲੇ ਗੁਰੂ ਗੁਰੂ ਨਾਨਕ ਦੇਵ ਜੀ ਦੇ ਸਤਿਕਾਰਯੋਗ ਅਸਥਾਨ ਦੇ ਦਰਸ਼ਨ ਕਰਨ ਦੀ ਸਹੂਲਤ ਮਿਲੀ ਹੈ। ਉਨ੍ਹਾਂ ਨੇ 26 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹੀਦੀ – ਨੂੰ ‘ਵੀਰ ਬਾਲ ਦਿਵਸ’ ਐਲਾਨਣ ‘ਤੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਸਿੰਘ ਨੇ ਮੋਦੀ ਸਰਕਾਰ ਅਤੇ ਭਾਰਤ iਖ਼ਲਾਫ਼ ਸਿੱਖ ਭਾਈਚਾਰੇ ਦੇ ਕੁਝ ਗੁੰਮਰਾਹ ਮੈਂਬਰਾਂ ਦੁਆਰਾ “ਸੰਗਠਿਤ ਮੁਹਿੰਮ” ਚਲਾਉਣ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕੁਝ ਵਿਦੇਸ਼ੀ ਤਾਕਤਾਂ ਦੇ ਇਸ਼ਾਰੇ ‘ਤੇ ਕੀਤਾ ਜਾ ਰਿਹਾ ਹੈ ਜੋ ਭਾਰਤ ਨੂੰ ਅਸਥਿਰ ਕਰਨ ਅਤੇ ਇਸ ਦੀ ਰਾਸ਼ਟਰੀ ਅਖੰਡਤਾ ਨੂੰ ਚੁਣੌਤੀ ਦੇਣ ‘ਚ ਦਿਲਚਸਪੀ ਰੱਖਦੀਆਂ ਹਨ।
Comment here