ਅਪਰਾਧਸਿਆਸਤਖਬਰਾਂਦੁਨੀਆ

ਪੀਟੀਆਈ ਖ਼ਿਲਾਫ਼ ਵਿਦੇਸ਼ੀ ਚੰਦੇ ’ਤੇ ਚੋਣ ਕਮਿਸ਼ਨ ਦਾ ਫ਼ੈਸਲਾ ਸੁਰੱਖਿਅਤ

ਇਸਲਾਮਾਬਾਦ : ਪਾਕਿਸਤਾਨ ਦੇ ਸਿਖਰਲੇ ਚੋਣ ਅਦਾਰੇ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪੀਟੀਆਈ ਖ਼ਿਲਾਫ਼ ਪਾਬੰਦੀਸ਼ੁਦਾ ਚੰਦਾ ਮਾਮਲੇ ’ਚ  ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਸੁਣਵਾਈ ਪੂਰੀ ਕਰ ਲਈ। ਪੀਟੀਆਈ ਦੇ ਸੰਸਥਾਪਕ ਮੈਂਬਰ ਅਕਬਰ ਐੱਸ ਬਾਬਰ ਨੇ ਪਾਕਿਸਤਾਨ ਚੋਣ ਕਮਿਸ਼ਨ ’ਚ 2014 ’ਚ ਮਾਮਲਾ ਦਾਖ਼ਲ ਕਰਵਾਇਆ ਸੀ। ਉਨ੍ਹਾਂ ਨੇ ਆਪਣੀ ਪਾਰਟੀ ’ਤੇ ਵੱਖ-ਵੱਖ ਵਿਦੇਸ਼ੀ ਦਾਨਕਰਤਾਵਾਂ ਤੋਂ ਹਾਸਲ ਚੰਦੇ ’ਚ ਵਿੱਤੀ ਬੇਨਿਯਮੀਆਂ ਕਰਨ ਦਾ ਦੋਸ਼ ਲਗਾਇਆ ਹੈ। ਪਾਰਟੀ ਨੇ ਦੋਸ਼ਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਹੈ ਕਿ ਪਾਬੰਦੀਸ਼ੁਦਾ ਸਰੋਤਾਂ ਤੋਂ ਚੰਦਾ ਨਹੀਂ ਲਿਆ ਗਿਆ।

Comment here