ਸਿਆਸਤਖਬਰਾਂਦੁਨੀਆ

ਪੀਪਲਜ਼ ਕਨਵੈਨਸ਼ਨ ਹਾਲ ਚੰਡੀਗੜ੍ਹ ‘ਚ ਹੋਵੇਗੀ ਕਿਸਾਨਾਂ ਤੇ ਸਿਆਸਤਦਾਨਾਂ ਦੀ ਬੈਠਕ

ਜਲੰਧਰ-ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਨੇ ਭਾਜਪਾ ਨੂੰ ਛੱਡ ਸਾਰੀਆਂ ਸਿਆਸੀ ਪਾਰਟੀਆਂ ਨੂੰ ਬੈਠਕ ਦਾ ਸੱਦਾ ਦਿੱਤਾ ਹੈ। 10 ਸਤੰਬਰ ਨੂੰ ਚੰਡੀਗੜ੍ਹ ‘ਚ 32 ਕਿਸਾਨ ਜਥੇਬੰਦੀਆਂ ਦਾ ਇਕ-ਇਕ ਨੁਮਾਇੰਦਗਾ ਜਾਵੇਗਾ , ਉਸ ‘ਚ ਜਿਹੜੀਆਂ ਵੀ ਚੋਣ ਲੜਨ ਵਾਲੀਆਂ ਪਾਰਟੀਆਂ ਹਨ, ਉਨ੍ਹਾਂ ਦੇ ਮੁੱਖ ਨੁਮਾਇੰਦੇ ਸ਼ਾਮਲ ਹੋਣ। ਭਾਜਪਾ ਤੇ ਇਹ ਕਾਨੂੰਨ ਲਿਆਉਣ ਵਾਲੀਆਂ ਪਾਰਟੀਆਂ ਨੂੰ ਸੱਦਾ ਨਹੀਂ । ਇਹ ਬੈਠਕ ਚੰਡੀਗੜ੍ਹ ਦੇ ਸੈਕਟਰ-36 ’ਚ ਪੀਪਲਜ਼ ਕਨਵੈਨਸ਼ਨ ਹਾਲ ’ਚ ਭਲਕੇ ਸੱਦੀ ਗਈ। ਇਸ ਬੈਠਕ ਤੋਂ ਪਹਿਲਾਂ ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਸਿਆਸੀ ਪਾਰਟੀਆਂ ਨੂੰ ਤਾਕੀਦ ਕੀਤੀ ਹੈ ਕਿ ਬੈਠਕ ’ਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੀ-ਆਪਣੀ ਪਾਰਟੀ ਦੇ 5-5 ਨੁਮਾਇੰਦਿਆਂ ਦੀ ਸੂਚੀ, ਜੋ ਭਲਕੇ ਬੈਠਕ ’ਚ ਸ਼ਾਮਲ ਹੋਣਗੇ, ਜਥੇਬੰਦੀਆਂ ਨੂੰ ਸੌਂਪੀ ਜਾਵੇ। ਇਸ ਤੋਂ ਇਲਾਵਾ ਰਾਜੇਵਾਲ ਨੇ ਕਿਹਾ ਕਿ ਪੰਜਾਬ ’ਚ ਅਜੇ ਵੀ ਵਿਧਾਨ ਸਭਾ ਚੋਣਾਂ ’ਚ ਕਈ ਮਹੀਨੇ ਬਾਕੀ ਰਹਿੰਦੇ ਹਨ, ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਧਿਆਨ ’ਚ ਰੱਖਦਿਆਂ ਹੋਇਆ ਸਿਆਸੀ ਸਮਾਗਮਾਂ ਲਈ ਕੋਈ ਨਵਾਂ ਪਲਾਨ ਬਣਾਉਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋਵੇ।

Comment here