ਨਵੀਂ ਦਿੱਲੀ– ਪੰਜਾਬ ਫੇਰੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਜਿਥੇ ਸਿਆਸਤ ਗਰਮਾਈ ਹੋਈ ਹੈ, ਓਥੇ ਕੇੰਦਰ ਤੇ ਪੰਜਾਬ ਸਰਕਾਰਾਂ ਜਾਂਚ ਵਿਚ ਜੁਟੀਆਂ ਹੋਈਆਂ ਹਨ। ਪੰਜਾਬ ਦੇ ਮੁੱਖ ਸਕੱਤਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪ ਦਿੱਤੀ ਹੈ। ਸਕੱਤਰ ਨੇ ਗ੍ਰਹਿ ਮੰਤਰਾਲੇ ਨੂੰ ਸੂਚਿਤ ਕੀਤਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬਾ ਸਰਕਾਰ ਨੇ ਇਸ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਵੀ ਕੀਤਾ ਹੈ। ਕਮੇਟੀ ਨੂੰ ਤਿੰਨ ਦਿਨਾਂ ਵਿੱਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰ ਤੋਂ ਰਿਪੋਰਟ ਮੰਗੀ ਸੀ।
ਪੀ ਐਮ ਦੀ ਸੁਰੱਖਿਆ ਦੇ ਮਾਮਲੇ ਚ ਪੁਲਿਸ ਕੇਸ ਦਰਜ

Comment here