ਕੋਵਿਡ ਪੀੜਤ ਹਨ ਬਾਦਲ ਸਾਹਿਬ
ਨਵੀਂ ਦਿੱਲੀ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਹਨਾਂ ਦੇ ਚਾਹੁਣ ਵਾਲੇ ਉਹਨਾੰ ਦੀ ਸਿਹਤਯਾਬੀ ਲਈ ਦੁਆ ਕਰ ਰਹੇ ਹਨ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਦੋ ਦਿਨ ਪਹਿਲਾਂ ਸ. ਬਾਦਲ ਨੂੰ ਬੁਖਾਰ, ਖੰਘ ਅਤੇ ਜ਼ੁਕਾਮ ਹੋ ਗਿਆ ਸੀ। ਜਦੋਂ ਉਸਦੀ ਸਿਹਤ ਵਿਗੜ ਗਈ ਤਾਂ ਉਸਨੂੰ ਡੀਐਮਸੀ, ਲੁਧਿਆਣਾ ਲਿਆਂਦਾ ਗਿਆ ਜਿੱਥੇ ਉਸਦੀ ਰੈਪਿਡ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸਦਾ ਆਰਟੀਪੀਸੀਆਰ ਟੈਸਟ ਕੀਤਾ ਗਿਆ। ਕੋਰੋਨਾ ਦੇ ਇਲਾਜ ਲਈ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਬਾਦਲ ਲੰਬੇ ਸਮੇਂ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੇ ਹਨ ਅਤੇ ਉਹ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਮਿਲ ਰਹੇ ਹਨ। ਲੋਕਾਂ ਨੂੰ ਮਿਲਣ ਕਾਰਨ ਉਨ੍ਹਾਂ ਨੂੰ ਕੋਰੋਨਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਸੋਮਵਾਰ ਨੂੰ ਉਨ੍ਹਾਂ ਦੀ ਪਿੱਠ ‘ਚ ਦਰਦ ਹੋਇਆ ਅਤੇ ਉਦੋਂ ਤੋਂ ਉਹ ਆਪਣਾ ਦੌਰਾ ਰੱਦ ਕਰਕੇ ਘਰ ‘ਚ ਆਰਾਮ ਕਰ ਰਹੇ ਹਨ। ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਸ ਦੀ ਉਮਰ 93 ਸਾਲ ਹੈ।
Comment here