ਸਿਆਸਤਖਬਰਾਂਚਲੰਤ ਮਾਮਲੇ

ਪੀ ਐੱਮ ਮੋਦੀ ਨਾਲ ਭਗਵੰਤ ਮਾਨ ਦੀ ਮੁਲਾਕਾਤ

ਨਵੀਂ ਦਿੱਲੀ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਮਾਨ ਦੇ ਸੀਐਮ ਬਣਨ ਤੋਂ ਬਾਅਦ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਮੀਟਿੰਗ ਵਿੱਚ ਕਈ ਮੁੱਦੇ ਵਿਚਾਰੇ ਗਏ। ਉਨ੍ਹਾਂ ਨੇ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਸੂਬੇ ਲਈ ਇੱਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਪੀਐੱਮ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪੀਐੱਮ ਮੋਦੀ ਨੇ ਚੋਣਾਂ ਜਿੱਤਣ ਤੇ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। ਦੇਸ਼ ਦੀ ਆਜ਼ਾਦੀ ਤੇ ਸੁਰਖਿਆ ਲਈ ਛਾਤੀ ਤਾਣ ਕੇ ਖੜ੍ਹਾ ਰਹਿੰਦਾ ਹੈ। ਕੌਮੀ ਸੁਰੱਖਿਆ ਲਈ ਮੈਨੂੰ ਤੁਹਾਡਾ ਸਹਿਯੋਗ ਚਾਹੀਦਾ ਹੈ। ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਕਈ ਵਾਰ ਕੋਸ਼ਿਸ਼ਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਪੰਜਾਬ ਵਿੱਚ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ। ਲੋਕ ਅਮਨ ਸ਼ਾਂਤੀ ਚਾਹੁੰਦੇ ਹਨ ਅਤੇ ਇਸ ਨੂੰ ਹਰ ਹਿੱਲੇ ਕਾਇਮ ਰੱਖਿਆ ਜਾਵੇਗਾ। ਇਸ ਉੱਤੇ ਪੀਐੱਮ ਮੋਦੀ ਨੇ ਕਿਹਾ ਕਿ ਤੁਸੀਂ ਦੇਸ ਦੇ ਹਿੱਤ ਲਈ ਜਿਹੜਾ ਵੀ ਪ੍ਰਸਤਾਵ ਲੈ ਕੇ ਆਉਗੇ, ਅਸੀਂ ਉਸਦਾ ਸਹਿਯੋਗ ਕਰਾਂਗੇ। ਪੰਜਾਬ ਦੀ ਵਿੱਤੀ ਹਾਲਤ ਬਹੁਤ ਖਰਾਬ ਹੈ। ਤਿੰਨ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ। ਸਰਕਾਰ ਬਣਨ ਤੋਂ ਬਾਅਦ ਦਿਨ ਰਾਤ ਮਿਹਨਤ ਕਰ ਰਹੇ ਹਾਂ। ਖਜਾਨੇ ਨੂੰ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਮੁੜ ਤੋਂ ਭਰਿਆ ਜਾਵੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ 50 ਹਜ਼ਾਰ ਕਰੋੜ ਸਾਲਾਨਾ ਘੱਟੋ ਘੱਟ ਦੋ ਸਾਲ ਲਈ ਪੈਕੇਜ ਦਿੱਤਾ ਜਾਵੇ। ਇਸ ਸਮੇਂ ਦੌਰਾਨ ਅਸੀਂ ਪੰਜਾਬ ਦੀ ਵਿੱਤੀ ਹਾਲਤ ਮੁੜ ਤੋਂ ਲੀਹ ਤੇ ਲਿਆਵਾਂਗੇ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੀਐੱਮ ਮੋਦੀ ਵਿੱਤ ਮੰਤਰੀ ਨਾਲ ਗੱਲਬਾਤ ਕਰਕੇ ਸਾਡੀ ਮੰਗ ਪੂਰੀ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਿਲ ਕੇ ਦੇਸ਼ ਨੂੰ ਅੱਗ ਵਧਾਉਣ ਹੈ ਤਾਂ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਹੋਵੇਗਾ। ਮਾਨ ਨੇ ਮੋਦੀ ਸਰਕਾਰ ਤੋੰ ਮਦਦ ਦੀ ਆਸ ਜਤਾਈ ਹੈ।

Comment here