ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਪੀ ਐੱਮ ਮੋਦੀ ਨੇ ਯੁਕਰੇਨ ਚ ਫਸੇ ਭਾਰਤੀਆਂ ਨੂੰ ਕੱਢਣ ਦਾ ਦਿੱਤਾ ਭਰੋਸਾ

ਨਵੀਂ ਦਿੱਲੀ- ਰੂਸ ਦੇ ਹਮਲੇ ਕਾਰਨ ਯੁਕਰੇਨ ਵਿਚ ਹਜ਼ਾਰਾਂ ਭਾਰਤੀ ਫਸੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਵਿੱਚ ਫਸੇ ਭਾਰਤੀਆਂ ਲਈ ਵੱਡਾ ਐਲਾਨ ਕੀਤਾ ਹੈ। ਯੂਪੀ ਵਿੱਚ ਇੱਕ ਜਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਅਸੀਂ ਯੂਕਰੇਨ ਵਿੱਚ ਫਸੇ ਸਾਰੇ ਭਾਰਤੀਆਂ ਨੂੰ ਕਿਸੇ ਵੀ ਕੀਮਤ ’ਤੇ ਬਚਾਵਾਂਗੇ। ਉਨ੍ਹਾਂ ਕਿਹਾ, ਅਪ੍ਰੇਸ਼ਨ ਗੰਗਾ ਚੱਲ ਰਿਹਾ ਹੈ ਅਤੇ ਹੁਣ ਤੱਕ ਇੱਕ ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਦੇਸ਼ ਵਾਪਸ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਪ੍ਰੇਸ਼ਨ ਗੰਗਾ ਨੂੰ ਹੁਲਾਰਾ ਦੇਣ ਲਈ ਅਸੀਂ ਚਾਰ ਕੇਂਦਰੀ ਮੰਤਰੀਆਂ ਨੂੰ ਉੱਥੇ ਭੇਜਿਆ ਹੈ। ਅਸੀਂ ਸਾਰੇ ਪ੍ਰਬੰਧ ਕਰ ਰਹੇ ਹਾਂ ਤਾਂ ਜੋ ਭਾਰਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਪੀਐਮ ਮੋਦੀ ਯੂਪੀ ਦੇ ਸੋਨਭਦਰ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਸੀਂ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਭਾਰਤ ਵਲੋੰ ਅਪਰੇਸ਼ਨ ਗੰਗਾ ਚਲਾਇਆ ਜਾ ਰਿਹਾ ਹੈ।

Comment here