ਸਿਆਸਤਖਬਰਾਂਦੁਨੀਆ

ਪੀ.ਓ.ਕੇ. ‘ਚ ਫੌਜ ਦੀ ਗੱਡੀ ਡਿੱਗੀ, 9 ਫ਼ੌਜੀ ਹਲਾਕ

ਇਸਲਾਮਾਬਾਦ-ਸੁਰਖਿਆ ਅਧਿਕਾਰੀਆਂ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਦੇ ਬਾਗ ਜ਼ਿਲ੍ਹੇ ‘ਚ ਐਤਵਾਰ ਨੂੰ ਇਕ ਗੱਡੀ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 9 ਫੌਜੀਆਂ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ।ਅਧਿਕਾਰੀਆਂ ਮੁਤਾਬਕ ਇਹ ਘਟਨਾ ਬਾਗ ਜ਼ਿਲ੍ਹੇ ਦੇ ਸ਼ੁਜਾ ਆਬਾਦ ਇਲਾਕੇ ਦੇ ਕੋਲ ਵਾਪਰੀ। ਘਟਨਾ ਦੇ ਸਮੇਂ ਗੱਡੀ ਵਿੱਚ ਡਰਾਈਵਰ ਸਮੇਤ ਕੁੱਲ 13 ਜਵਾਨ ਸਵਾਰ ਸਨ। ਸਾਰੇ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਚਾਅ ਦਲ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ।

Comment here