ਅਪਰਾਧਸਿਆਸਤਖਬਰਾਂ

ਪੀ.ਟੀ.ਆਈ. ਦੇ ਮਹਿਮੂਦ ਕੁਰੈਸ਼ੀ ਗੁਪਤ ਦਸਤਾਵੇਜ਼ ਲੀਕ ਦੋਸ਼ਾਂ ਤਹਿਤ ਗ੍ਰਿਫ਼ਤਾਰ

ਇਸਲਾਮਾਬਾਦ-ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਦੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ (67) ਨੂੰ ਗੁਪਤ ਡਿਪਲੋਮੈਟਿਕ ਦਸਤਾਵੇਜ਼ ਲੀਕ ਕਰਨ ਦੇ ਦੋਸ਼ਾਂ ਤਹਿਤ ਸ਼ਨੀਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ ਗਿਆ। ਪੀ.ਟੀ.ਆਈ. ਦੇ ਉਪ-ਪ੍ਰਧਾਨ ਕੁਰੈਸ਼ੀ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸੰਘੀ ਜਾਂਚ ਏਜੰਸੀ (ਐੱਫਆਈਏ) ਦੇ ਮੁੱਖ ਦਫ਼ਤਰ ਲਿਜਾਇਆ ਗਿਆ। ਕੁਰੈਸ਼ੀ ਨੂੰ ਆਫੀਸ਼ੀਅਲ ਸੀਕਰੇਟਸ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਵਿਦੇਸ਼ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਅਮਰੀਕਾ ‘ਚ ਪਾਕਿਸਤਾਨੀ ਦੂਤਾਵਾਸ ਵੱਲੋਂ ਵਿਦੇਸ਼ ਦਫ਼ਤਰ ਨੂੰ ਭੇਜੇ ਇੱਕ ਅਧਿਕਾਰਤ ਦਸਤਾਵੇਜ਼ ਦੀ ਗੁਪਤਤਾ ਦੀ ਉਲੰਘਣਾ ਕੀਤੀ ਸੀ।
ਸਾਬਕਾ ਪ੍ਰਧਾਨ ਮੰਤਰੀ ਖਾਨ ਨੇ ਕਈ ਵਾਰ ਉਨ੍ਹਾਂ ਨੂੰ ਪਿਛਲੇ ਸਾਲ ਅਪ੍ਰੈਲ ‘ਚ ਪ੍ਰਧਾਨ ਮੰਤਰੀ ਅਹੁਦੇ ਤੋਂ ਹਟਾਏ ਜਾਣ ‘ਚ “ਵਿਦੇਸ਼ੀ ਸਾਜ਼ਿਸ਼” ਦੇ ਸਬੂਤ ਵਜੋਂ ਗੁੰਮ ਦਸਤਾਵੇਜ਼ ਦਾ ਜ਼ਿਕਰ ਕੀਤਾ ਹੈ। ਪੀਟੀਆਈ ਨੇ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਪੋਸਟ ਕੀਤਾ, “ਪੀਟੀਆਈ ਦੇ ਉਪ ਪ੍ਰਧਾਨ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇੱਕ ਵਾਰ ਫਿਰ ਗੈਰ ਕਾਨੂੰਨੀ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।” ਜਦੋਂ ਸਿਆਸੀ ਦਸਤਾਵੇਜ਼ਾਂ ਦਾ ਮੁੱਦਾ ਸਾਹਮਣੇ ਆਇਆ ਸੀ ਤਾਂ ਕੁਰੈਸ਼ੀ ਵਿਦੇਸ਼ ਮੰਤਰੀ ਸਨ।

Comment here