ਲਾਹੌਰ-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ‘ਤੇ ਜਾਨਲੇਵਾ ਹਮਲੇ ਦੀ ਕਥਿਤ ਸਾਜ਼ਿਸ਼ ਰਚਣ ਦੇ ਦੋਸ਼ ‘ਚ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਅਤੇ ਫ਼ੌਜ ਦੇ ਇਕ ਉੱਚ ਅਧਿਕਾਰੀ iਖ਼ਲਾਫ਼ ਐੱਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਕਈ ਰਿੱਟ ਪਟੀਸ਼ਨਾਂ ‘ਤੇ ਸੁਣਵਾਈ ਕੀਤੀ। ਇਮਰਾਨ ਖਾਨ (70) ਨੂੰ 3 ਨਵੰਬਰ ਨੂੰ ਪੰਜਾਬ ਸੂਬੇ ਦੇ ਵਜ਼ੀਰਾਬਾਦ ਇਲਾਕੇ ‘ਚ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਸ਼ਹਿਬਾਜ਼ ਸ਼ਰੀਫ ਸਰਕਾਰ iਖ਼ਲਾਫ਼ ਰੋਸ ਮਾਰਚ ਦੀ ਅਗਵਾਈ ਕਰ ਰਿਹਾ ਸੀ।
8 ਨਵੰਬਰ ਨੂੰ ਪੰਜਾਬ ਪੁਲਸ ਨੇ ਹਮਲਾਵਰ ਨਵੀਦ ਮੁਹੰਮਦ ਬਸ਼ੀਰ ਦੇ iਖ਼ਲਾਫ਼ ਐਫਆਈਆਰ ਦਰਜ ਕੀਤੀ, ਜਿਸ ਨੂੰ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਬਣਾਇਆ ਗਿਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼ਰੀਫ, ਗ੍ਰਹਿ ਮੰਤਰੀ ਰਾਣਾ ਸਨਾਉੱਲਾ ਅਤੇ ਆਈਐਸਆਈ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀ ਮੇਜਰ ਜਨਰਲ ਫੈਜ਼ਲ ਨਸੀਰ ਖਿਲਾਫ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਹੈ। ਖਾਨ ਨੇ ਤਿੰਨਾਂ ‘ਤੇ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।
ਪੀਟੀਆਈ ਨੇਤਾ ਅਤੇ ਸਾਬਕਾ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਪਟੀਸ਼ਨਾਂ ਲਾਹੌਰ, ਇਸਲਾਮਾਬਾਦ, ਕਰਾਚੀ, ਪੇਸ਼ਾਵਰ ਅਤੇ ਕਵੇਟਾ ਵਿੱਚ ਸੁਪਰੀਮ ਕੋਰਟ ਦੀਆਂ ਰਜਿਸਟਰੀਆਂ ਵਿੱਚ ਦਾਇਰ ਕੀਤੀਆਂ ਗਈਆਂ ਹਨ। ਕੁਰੈਸ਼ੀ ਨੇ ਕਿਹਾ ਕਿ ਇਨ੍ਹਾਂ ਪਟੀਸ਼ਨਾਂ ਦਾ ਮੁੱਖ ਉਦੇਸ਼ ਸਾਬਕਾ ਪ੍ਰਧਾਨ ਮੰਤਰੀ ਖਾਨ ‘ਤੇ ਹੋਏ ਕਤਲ ਦੀ ਕੋਸ਼ਿਸ਼ ਦੀ ਜਾਂਚ ਅਤੇ ਤੱਥਾਂ ਨੂੰ ਸਾਹਮਣੇ ਲਿਆਉਣਾ ਹੈ।
Comment here