ਪੁਲਵਾਮਾ– ਜੰਮੂ-ਕਸ਼ਮੀਰ ਵਿੱਚ ਦੇਸ਼ ਵਿਰੋਧੀ ਅਨਸਰਾਂ ਵਿਰੁਧ ਵਿੱਢੀ ਮੁਹਿਮ ਤਹਿਤ ਸੁਰੱਖਿਆ ਅਮਲੇ ਦੀ ਕਾਰਵਾਈ ਜਾਰੀ ਹੈ। ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ’ਚ 2 ਅੱਤਵਾਦੀ ਮਾਰੇ ਗਏ ਹਨ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਦੋਵੇਂ ਅੱਤਵਾਦੀ ਅਲ ਬਦਰ ਨਾਲ ਜੁੜੇ ਸਨ ਅਤੇ ਜ਼ਿਲ੍ਹੇ ’ਚ ਗੈਰ ਸਥਾਨਕ ਮਜ਼ਦੂਰਾਂ ’ਤੇ ਹਮਲਿਆਂ ’ਚ ਸ਼ਾਮਲ ਸਨ। ਪੁਲਸ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਪੁਲਵਾਮਾ ਦੇ ਮਿੱਤਰੀਗਮ ਇਲਾਕੇ ’ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁਕਾਬਲਾ ਸ਼ੁਰੂ ਹੋਇਆ। ਇਕ ਪੁਲਸ ਅਧਿਕਾਰੀ ਨੇ ਕਿਹਾ, ‘‘ਜਦੋਂ ਸੁਰੱਖਿਆ ਫੋਰਸਾਂ ਦੇ ਜਵਾਨ ਸ਼ੱਕੀ ਥਾਂ ਦੇ ਚਾਰੋਂ ਪਾਸੇ ਘੇਰਾਬੰਦੀ ਕਰ ਰਹੇ ਸਨ, ਤਾਂ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫੋਰਸਾਂ ਦੇ ਜਵਾਨਾਂ ਨੇ ਜਵਾਬੀ ਕਾਰਵਾਈ ’ਚ ਗੋਲੀਆਂ ਚਲਾਈਆਂ। ਮੁਕਾਬਲੇ ਵਿਚ 2 ਅੱਤਵਾਦੀ ਮਾਰੇ ਗਏ ਹਨ। ਮਾਰੇ ਗਏ ਦੋਵੇਂ ਅੱਤਵਾਦੀ ਸਥਾਨਕ ਵਾਸੀ ਸਨ। ਉਨ੍ਹਾਂ ਦੀ ਪਛਾਣ ਏਜਾਜ਼ ਹਾਫਿਜ਼ ਅਤੇ ਸ਼ਾਹਿਦ ਅਯੂਬ ਨਾਮੀ ਸਥਾਨਕ ਅੱਤਵਾਦੀਆਂ ਦੇ ਰੂਪ ਵਿਚ ਹੋਈ ਹੈ। ਇਨ੍ਹਾਂ ਕੋਲੋਂ 2 ਏਕੇ ਰਾਈਫਲਾਂ ਬਰਾਮਦ ਕੀਤੀਆਂ ਗਈਆਂ।
Comment here