ਅੰਮ੍ਰਿਤਸਰ-ਅੰਮ੍ਰਿਤਸਰ ਦਿਹਾਤੀ ਪੁਲਸ ਨੇ 3 ਤਸਕਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 12 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਬਾਰੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦਰਅਸਲ ਲੋਪੋਕੇ ਥਾਣੇ ਨੂੰ ਹੈਰੋਇਨ ਤਸਕਰੀ ਦੀ ਇਨਪੁੱਟ ਮਿਲੀ ਸੀ। ਇਸ ਤੋਂ ਬਾਅਦ ਆਪਰੇਸ਼ਨ ਚਲਾ ਕੇ ਪੁਲਸ ਨੇ 3 ਤਸਕਰਾਂ ਨੂੰ ਫੜ੍ਹਨ ‘ਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਤਿੰਨਾਂ ਤਸਕਰਾਂ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਅਤੇ 12 ਕਿੱਲੋ ਹੈਰੋਇਨ ਦੀ ਇਸ ਖ਼ੇਪ ਨੂੰ ਬਾਰਡਰ ਪਾਰ ਤੋਂ ਹੀ ਮੰਗਵਾਇਆ ਗਿਆ ਸੀ।
ਪੁਲਸ ਨੇ ਪਾਕਿ ਤੋਂ ਆਇਆ 84 ਕਰੋੜ ਦਾ ਚਿੱਟਾ ਫੜ੍ਹਿਆ, ਤਿੰਨ ਕਾਬੂ


Comment here