ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਪੁਲਸ ਮੁਲਾਜ਼ਮਾਂ ਦੇ ਬੱਚੇ ਹੁਣ ਨਹੀਂ ਲਾ ਸਕਣਗੇ ਹੂਟਰ, ਸਾਇਰਨ

ਚੰਡੀਗੜ੍ਹ : ਪੰਜਾਬ ‘ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਸਰਕਾਰ ਲਗਾਤਾਰ ਨਵੇਂ ਅਤੇ ਵੱਡੇ ਫੈਸਲੇ ਕਰ ਰਹੀ ਹੈ। ਇਸੇ ਦੌਰਾਨ ਪੰਜਾਬ ਪੁਲਿਸ ਦੇ ਏਡੀਜੀਪੀ ਦਾ ਇਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਪੰਜਾਬ ‘ਚ ਵੀ.ਆਈ.ਪੀ ਕਲਚਰ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ‘ਤੇ ਲਗਾਏ ਸਾਇਰਨ-ਹੂਟਰਾਂ ਨੂੰ ਤੁਰੰਤ ਉਤਾਰਨ ਲਈ ਕਿਹਾ ਹੈ। ਉਨ੍ਹਾਂ ਇਸ ਮਾਮਲੇ ਉੱਪਰ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਏਡੀਜੀਪੀ ਟਰੈਫਿਕ ਨੇ ਇਹ ਹੁਕਮ ਸਾਰੇ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਭੇਜ ਦਿੱਤੇ ਹਨ। ਪੱਤਰ ਵਿੱਚ ਕਿਹਾ ਗਿਆ ਕਿ ਆਮ ਤੌਰ ’ਤੇ ਦੇਖਿਆ ਜਾਂਦਾ ਹੈ ਕਿ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਬੱਚਿਆਂ ਨੇ ਆਪਣੇ ਨਿੱਜੀ ਵਾਹਨਾਂ ‘ਤੇ ਹੂਟਰ-ਸਾਈਰਨ ਲਗਾਏ ਹੋਏ ਹਨ। ਹੂਟਰ ਵੱਜਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ। ਏਡੀਜੀਪੀ ਟਰੈਫਿਕ ਨੇ ਪੁਲਿਸ ਕਮਿਸ਼ਨਰ ਤੇ ਐਸਐਸਪੀ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੇ ਉਨ੍ਹਾਂ ਨੂੰ ਤੁਰੰਤ ਸੁਚੇਤ ਕਰਨ ਕਿ ਉਹ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੋਂ ਹੂਟਰ ਤੇ ਸਾਇਰਨ ਬੰਦ ਕਰਵਾਉਣ।

Comment here