ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਪੁਲੀਸ ਮੁਕਾਬਲੇ ’ਚ ਮੂਸੇਵਾਲਾ ਦੇ ਕਾਤਲ ਗੈਂਗਸਟਰ ਰੂਪਾ ਤੇ ਮਨੂੰ ਮਾਰੇ ਗਏ

ਅੰਮ੍ਰਿਤਸਰ-ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸ਼ਾਰਪ ਸ਼ੂਟਰਾਂ ਮਨਪ੍ਰੀਤ ਮਨੂੰ ਕੁੱਸਾ ਅਤੇ ਜਗਰੂਪ ਰੂਪਾ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਅਟਾਰੀ ਦੇ ਪਿੰਡ ਚਿਚਾ ਭਕਨਾ ’ਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਪਿੰਡ ’ਚ ਲੁਕੇ ਹੋਏ ਹਨ ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ।  ਐਂਟੀ ਗੈਂਗਸਟਰ ਟਾਸਕ ਫੋਰਸ ਦੇ ਚੀਫ ਪ੍ਰਬੋਧ ਬਾਨ ਨੇ ਕਿਹਾ ਕਿ ਉਹ ਕਈ ਦਿਨਾਂ ਤੋਂ ਸ਼ਾਰਪ ਸ਼ੂਟਰਾਂ ਦਾ ਪਿੱਛੇ ਕਰ ਰਹੇ ਸਨ। ਉਨ੍ਹਾਂ ਨੂੰ ਹੁਣ ਖੁਫੀਆ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਪੁਲਸ ਨੇ ਇਨ੍ਹਾਂ ਨੂੰ ਘੇਰਾ ਪਾ ਲਿਆ। ਉਨ੍ਹਾਂ ਕਿਹਾ ਕਿ ਕਈ ਵਾਰ ਦੋਵਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਪਰ ਉਹ ਲਗਾਤਾਰ ਪੁਲਸ ’ਤੇ ਗੋਲੀਬਾਰੀ ਕਰ ਰਹੇ ਸਨ। ਏਜੀਟੀਐਫ ਮੁਖੀ ਪ੍ਰਮੋਦ ਬਾਨ ਨੇ ਦੱਸਿਆ ਕਿ ਕਰੀਬ 4 ਘੰਟੇ ਚੱਲੇ ਇਸ ਮੁਠਭੇੜ ਦੌਰਾਨ ਜਗਰੂਪ ਰੂਪਾ ਅਤੇ ਮਨੂੰ ਕੁੱਸਾ ਮਾਰੇ ਗਏ। ਐਂਟੀ ਗੈਂਗਸਟਰ ਟਾਸਕ ਫੋਰਸ, ਸਪੈਸ਼ਲ ਆਪਰੇਸ਼ਨ ਸੈੱਲ, ਆਰਗੇਨਾਈਜ਼ਡ ਕ੍ਰਾਈਮ ਕੰਟਰੋਲ ਯੂਨਿਟ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਨੇ 2 ਕਿਲੋਮੀਟਰ ਦਾ ਇਲਾਕਾ ਸੀਲ ਕਰ ਦਿੱਤਾ ਸੀ। ਪੁਲਸ ਦੇ ਬੈਸਟ ਸ਼ੂਟਰਾਂ ਅਤੇ ਕਵਿੱਕ ਰੀਐਕਸ਼ਨ ਟੀਮ ਵੀ ਮੌਕੇ ’ਤੇ ਬੁਲਾਈ ਗਈ।
ਪੁਰਾਣੀ ਹਵੇਲੀ ’ਚ ਲੁਕੇ ਹੋਏ ਸੀ ਗੈਂਗਸਟਰ
ਜਾਣਕਾਰੀ ਮੁਤਾਬਿਕ ਕਿਸੇ ਸੁਨਸਾਨ ਇਲਾਕੇ ‘ਚ ਬਣੀ ਪੁਰਾਣੀ ਹਵੇਲੀ ਚ ਵੱਡੇ ਗੈਂਗਸਟਰ ਲੁਕੇ ਹੋਏ ਹਨ।ਮੁਠਭੇੜ ਦੌਰਾਨ ਤਿੰਨ ਪੁਲਿਸ ਕਰਮੀ ਬਲਜਿੰਦਰ ਸਿੰਘ, ਸੁਰਿੰਦਰਪਾਲ ਸਿੰਘ ਅਤੇ ਸੁਖਦੇਵ ਸਿੰਘ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਹਨ।ਸੂਤਰਾਂ ਤੋਂ ਸਾਹਮਣੇ ਆਇਆ ਹੈ ਕਿ ਇਸ ਦੌਰਾਨ ਇੱਕ ਮੀਡੀਆ ਕਰਮੀ ਦੇ ਲੱਤ ’ਤੇ ਗੋਲੀ ਲੱਗੀ ਜਿਸ ਨੂੰ ਪੁਲਿਸ ਨੇ ਮੁਸ਼ਕਿਲ ਨਾਲ ਬਚਾਇਆ।
ਗੈਂਗਸਟਰਾਂ ਕੋਲੋਂ ਬਰਾਮਦ ਹੋਈ ਏ.ਕੇ. 47
ਗੈਂਗਸਟਰਾਂ ਕੋਲੋਂ ਇੱਕ ਏ.ਕੇ. 47 ਅਤੇ ਪਿਸਤੌਲ ਬਰਾਮਦ ਹੋਈ ਹੈ। ਗੈਂਗਸਟਰਾਂ ਵੱਲੋਂ ਅਖ-47 ਤੋਂ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ ਸੀ। ਪੁਲਿਸ ਦਾ ਕਹਿਣਾ ਹੈ ਕਿ ਮੂਸੇਵਾਲਾ ਦੇ ਕਤਲ ਵਿੱਚ ਵਰਤਿਆ ਗਿਆ ਹਥਿਆਰ ਇਨ੍ਹਾਂ ਗੈਂਗਸਟਰਾਂ ਕੋਲ ਸੀ। ਉਹ ਇਨ੍ਹਾਂ ਹਥਿਆਰਾਂ ਨਾਲ ਪੁਲਿਸ ‘ਤੇ ਹਮਲਾ ਕਰ ਰਹੇ ਸਨ।
ਮਨੂੰ ਕੁੱਸਾ ਨੇ ਹੀ ਮੂਸੇਵਾਲਾ ਨੂੰ ਮਾਰੀ ਸੀ ਪਹਿਲੀ ਗੋਲ਼ੀ
ਦੱਸਣਯੋਗ ਹੈ ਕਿ ਸ਼ਾਰਪ ਸ਼ੂਟਰ ਮਨੂੰ ਕੁੱਸਾ, ਲਾਰੈਂਸ ਅਤੇ ਉਸ ਦੇ ਕੈਨੇਡਾ ਵਿਚ ਬੈਠੇ ਸਾਥੀ ਗੋਲਡੀ ਬਰਾੜ ਦਾ ਕਰੀਬੀ ਹੈ। 29 ਮਈ ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿਚ ਮੂਸੇਵਾਲਾ ਨੂੰ ਏ. ਕੇ. 47 ਨਾਲ ਪਹਿਲੀ ਗੋਲ਼ੀ ਮਨੂੰ ਨੇ ਹੀ ਮਾਰੀ ਸੀ।

ਭਗਵੰਤ ਮਾਨ ਨੇ ਪੁਲਸ ਦੀ ਪਿੱਠ ਥਾਪੜੀ

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ‘ਚ ਗੈਂਗਸਟਰਾਂ ਵਿਰੁੱਧ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੁਲਸ ਬਲ ਖਾਸ ਕਰਕੇ ਗੈਂਗਸਟਰ ਵਿਰੋਧੀ ਟਾਸਕ ਫੋਰਸ ਨੂੰ ਮੁਬਾਰਕਬਾਦ ਦਿੱਤੀ। ਇੱਥੇ ਜਾਰੀ ਬਿਆਨ ‘ਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਸ ਨੂੰ ਅੰਮ੍ਰਿਤਸਰ ਵਿਖੇ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਕਾਮਯਾਬੀ ਮਿਲੀ ਹੈ। ਭਗਵੰਤ ਮਾਨ ਨੇ ਸਾਰੇ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਗੈਂਗਸਟਰਾਂ ਖ਼ਿਲਾਫ਼ ਇਸ ਆਪ੍ਰੇਸ਼ਨ ਨੂੰ ਵੱਡੀ ਕਾਮਯਾਬੀ ਨਾਲ ਨੇਪਰੇ ਚਾੜ੍ਹਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੁਲਸ ਅਧਿਕਾਰੀਆਂ ਨੇ ਆਪ੍ਰੇਸ਼ਨ ਦੌਰਾਨ ਵਿਲੱਖਣ ਬਹਾਦਰੀ ਤੇ ਸਾਹਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ‘ਚੋਂ ਗੈਂਗਸਟਰਾਂ ਤੇ ਨਸ਼ਿਆਂ ਦਾ ਸਫਾਇਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ‘ਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਪੰਜਾਬ ‘ਚ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਹਰਗਿਜ਼ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਨੂੰ ਸ਼ਾਂਤਮਈ, ਖੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Comment here